MLA Kuljit Singh Randhawa ਨੇ ਲਾਲੜੂ ਮੰਡੀ ਵਿੱਚ ਖਰੀਦ ਕਾਰਜਾਂ ਦੀ ਸ਼ੁਰੂਆਤ ਕੀਤੀ

0
43
MLA Kuljit Singh Randhawa launches procurement operations in Lalru Mandi
+1

👉ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ
SAS Nagar News:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਡੇਰਾਬੱਸੀ ਸਬ ਡਿਵੀਜ਼ਨ ਦੀ ਲਾਲੜੂ ਮੰਡੀ ਵਿੱਚ ਖਰੀਦ ਕਾਰਜਾਂ ਦੀ ਸ਼ੁਰੂਆਤ ਕੀਤੀ। ਕਿਸਾਨਾਂ ਨੂੰ ਕਣਕ ਦੀ ਫਸਲ ਦੀ ਖਰੀਦ ਲਈ ਲੋੜੀਂਦੇ ਸਾਰੇ ਪ੍ਰਬੰਧਾਂ ਦਾ ਭਰੋਸਾ ਦਿਵਾਉਂਦੇ ਹੋਏ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ, ਮੰਡੀ ਵਿੱਚ ਲਿਆਂਦੀਆਂ ਸੁੱਕੀਆਂ ਫਸਲਾਂ ਦੀ ਤੁਰੰਤ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪਿੰਡ ਜਸਤਾਨਾ ਕਲਾਂ ਦੇ ਰਹਿਣ ਵਾਲੇ ਕਿਸਾਨ ਕਰਮ ਸਿੰਘ ਪੁੱਤਰ ਭਾਗ ਸਿੰਘ ਦੀ ਢੇਰੀ ਦੀ ਪਹਿਲੀ ਆਮਦ ਨਾਲ ਖਰੀਦ ਕਾਰਜ ਦਾ ਰਸਮੀ ਉਦਘਾਟਨ ਕੀਤਾ।ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਨਾਲ ਖਰੀਦ ਏਜੰਸੀਆਂ ਨੂੰ ਵੀ ਖਰੀਦ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ;ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 

ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਕੁੱਲ 07 ਖਰੀਦ ਕੇਂਦਰ ਹਨ ਅਤੇ ਲਾਲੜੂ ਮੰਡੀ ਪਹਿਲੀ ਹੈ ਜਿੱਥੇ ਅੱਜ ਆਮਦ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਕਣਕ ਦੀ ਫਸਲ ਤੁਰੰਤ ਖਰੀਦਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮੰਡੀਆਂ ਵਿੱਚ ਆਪਣੀ ਉਪਜ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।ਡੇਰਾਬੱਸੀ ਹਲਕੇ ਤੋਂ ਵਿਧਾਇਕ ਨੇ ਅੱਗੇ ਕਿਹਾ ਕਿ ਸਬੰਧਤ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ, ਖਰੀਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਚੁੱਕਿਆ ਜਾਵੇਗਾ ਤਾਂ ਜੋ ਮੰਡੀ ਵਿੱਚ ਜਗ੍ਹਾ ਦੀ ਕਮੀ ਨਾ ਹੋਵੇ।

ਇਹ ਵੀ ਪੜ੍ਹੋ High Court ਵੱਲੋਂ ਵੀ Xen buttar ਦੀ ਜਮਾਨਤ ਅਰਜ਼ੀ ਰੱਦ; ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਜੋ ਵਾਤਾਵਰਣ ਅਤੇ ਮਨੁੱਖਤਾ ਦੇ ਹਿੱਤ ਵਿੱਚ ਨਹੀਂ ਹੈ, ਸਗੋਂ ਨੇੜਲੀ ਸੋਸਾਇਟੀ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੋਂ ਨਾੜ (ਫਸਲਾਂ ਦੀ ਰਹਿੰਦ-ਖੂੰਹਦ) ਦੇ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਮਸ਼ੀਨਰੀ ਮੰਗਵਾਉਣ। ਉਨ੍ਹਾਂ ਕਿਸਾਨਾਂ ਅਤੇ ਵਾਢੀ ਕਰਨ ਵਾਲੇ ਕੰਬਾਈਨ ਓਪਰੇਟਰਾਂ ਨੂੰ ਕਣਕ ਦੀ ਫ਼ਸਲ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਅਪੀਲ ਕੀਤੀ ਤਾਂ ਜੋ ਫ਼ਸਲ ਵਿੱਚ ਨਮੀ ਦੀ ਵਧੀਕ ਮਾਤਰਾ ਤੋਂ ਬਚਿਆ ਜਾ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਡੇਰਾਬੱਸੀ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਜੈ ਸਿੰਘ ਬਰਾੜ, ਸਕੱਤਰ ਮਾਰਕੀਟ ਕਮੇਟੀ ਪ੍ਰਭਜੀਤ ਸਿੰਘ ਅਤੇ ਇਲਾਕੇ ਦੇ ਆੜ੍ਹਤੀ ,ਕਿਸਾਨ , ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਟੀਮ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here