👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ : ਕੁਲਵੰਤ ਸਿੰਘ
SAS Nagar News : ਵਿਧਾਨ ਸਭਾ ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਪਿੰਡ ਭਾਗੋਮਾਜਰਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਗਰਾਊਂਡ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਾਗੋਮਾਜਰਾ ਦੇ ਇਸ ਖੇਡ ਗਰਾਊਂਡ ਤੋਂ ਇਲਾਵਾ ਮੋਹਾਲੀ ਹਲਕੇ ਵਿੱਚ ਹੋਰ ਵੀ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਗਏ 500 ਤੋਂ ਵਧੇਰੇ ਖੇਡ ਗਰਾਊਂਡ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ
ਵਿਧਾਇਕ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਖੇਡ ਗਰਾਊਂਡ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਸੀ ਤਾਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਸ ਸਬੰਧੀ ਬੇਤੁਕੀ ਬਿਆਨਬਾਜ਼ੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੰਦਿਆਂ ਇਹ ਖੇਡ ਗਰਾਊਂਡ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਗਰਾਊਂਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਭਾਗੋਮਾਜਰਾ ਦੇ ਇਸ ਖੇਡ ਗਰਾਊਂਡ ਦਾ ਲਾਭ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਦੇ ਨਾਲ-ਨਾਲ ਨਾਲ ਲੱਗਦੇ ਪਿੰਡਾਂ ਦੇ ਖਿਡਾਰੀ ਵੀ ਲੈ ਸਕਣਗੇ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਸਮੂਹ ਵਸਨੀਕਾਂ ਨੂੰ ਇਸ ਨਵੇਂ ਖੇਡ ਗਰਾਊਂਡ ਲਈ ਵਧਾਈ ਦਿੱਤੀ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਸੜਕਾਂ ਅਤੇ ਹੋਰ ਖੇਤਰਾਂ ਵਿੱਚ ਵੀ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀਆਂ, ਨਵੇਂ ਕਮਰੇ, ਪ੍ਰਯੋਗਸ਼ਾਲਾਵਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭੇਦਭਾਵ ਦੇ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਸਿਹਤ ਕ੍ਰਾਂਤੀ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਵਾਲੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਤੋਂ ਤਿੰਨ ਹੋਰ ਬੱਸਾਂ ਹਰਿਦੁਆਰ, ਮਥੁਰਾ ਅਤੇ ਸਲਾਸਰ ਲਈ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪਹਿਲਾਂ ਵੀ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ 👉ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਸੇ ਤਹਿਤ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਨਿਰਮਾਣ ਅਤੇ ਲੋੜ ਅਨੁਸਾਰ ਸੜਕਾਂ ਦੀ ਮੁਰੰਮਤ ਵੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਗਰਾਊਂਡਾਂ ਦੇ ਨਿਰਮਾਣ ਦੇ ਨਾਲ-ਨਾਲ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਭਾਗੋਮਾਜਰਾ ਵਿਖੇ ਖਿਡਾਰੀਆਂ ਨੂੰ ਤਿੰਨ ਖੇਡ ਕਿੱਟਾਂ ਵੀ ਵੰਡੀਆਂ ਗਈਆਂ।ਇਸ ਮੌਕੇ ਸਰਪੰਚ ਗੁਰਜੰਟ ਸਿੰਘ ਪੁੰਨੀਆ, ਪੰਚ ਜਸਵਿੰਦਰ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ, ਅਜੈਬ ਸਿੰਘ, ਦੀਦਾਰ ਸਿੰਘ, ਭੁਪਿੰਦਰ ਸਿੰਘ, ਤੇਜਿੰਦਰ ਸਿੰਘ, ਹਰਨੈਬ ਸਿੰਘ, ਮਨਪ੍ਰੀਤ ਸਿੰਘ ਬੈਰੋਪੁਰ, ਬੀ.ਡੀ.ਪੀ.ਓ. ਧਨਵੰਤ ਸਿੰਘ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਸਰਪੰਚ ਮਾਣਕ ਮਾਜਰਾ, ਜਸਪ੍ਰੀਤ ਲਾਂਡਰਾਂ, ਗੁਰਪ੍ਰੀਤ ਸਿੰਘ ਕੌਂਸਲਰ, ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਰਣਜੀਤ ਸਿੰਘ ਭਾਗੋਮਾਜਰਾ, ਬੰਤ ਸਿੰਘ ਭਾਗੋਮਾਜਰਾ, ਅਜੀਤ ਸਿੰਘ ਭਾਗੋਮਾਜਰਾ ਅਤੇ ਗੁਰਮੀਤ ਸਿੰਘ ਬੈਰੋਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




