Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

Date:

spot_img

👉ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ
Chandigarh News:ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। “ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ” ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ।ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਵਿਖੇ ਕੰਬੋਜ ਭਾਈਚਾਰੇ ਵੱਲੋਂ ਦਾਨ ਕੀਤੀ ਗਈ 50 ਏਕੜ ਜ਼ਮੀਨ ‘ਤੇ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਉੱਤੇ 500 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਪੰਜਾਬ ਦੇ ਕੈਬਨਿਟ ਮੰਤਰੀਆਂ, ਸ੍ਰੀ ਅਮਨ ਅਰੋੜਾ ਅਤੇ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇ ਨਾਲ-ਨਾਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਸੰਚਾਲਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਮਦਦ ਕੀਤੀ ਜਾਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਵਿਹਾਰਕ ਹੁਨਰਾਂ ਅਤੇ ਉਦਯੋਗਿਕ ਭਾਈਵਾਲੀ ‘ਤੇ ਧਿਆਨ ਕੇਂਦਰਿਤ ਕਰਕੇ, ਇਹ ਯੂਨੀਵਰਸਿਟੀ ਅਜਿਹੇ ਗ੍ਰੈਜੂਏਟ ਪੈਦਾ ਕਰੇਗੀ ਜੋ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਹੋਣਗੇ। ਸ੍ਰੀ ਸਿਸੋਦੀਆ ਨੇ ਯੂਨੀਵਰਸਿਟੀ ਲਈ ਜ਼ਮੀਨ ਦਾਨ ਕਰਨ ਅਤੇ ਸਿੱਖਿਆ ਵਿੱਚ ਯੋਗਦਾਨ ਲਈ ਕੰਬੋਜ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ।ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਦੇ ਕੇਂਦਰ ਵਿੱਚ ਬਦਲ ਦੇਵੇਗੀ, ਜੋ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰੇਗੀ। ਕੰਬੋਜ ਭਾਈਚਾਰੇ ਲਈ ਇਹ ਪ੍ਰੋਜੈਕਟ ਇੱਕ ਇਤਿਹਾਸਕ ਮੀਲ ਪੱਥਰ ਹੈ ਜੋ ਸਿੱਖਿਆ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਦੇ ਸਨਮਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

ਇਸ ਮੌਕੇ ਸਿੱਖਿਆ, ਹੁਨਰ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਡਾ. ਸੰਦੀਪ ਸਿੰਘ ਕੌੜਾ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਕੰਬੋਜ ਭਾਈਚਾਰੇ ਨੇ ਉਨ੍ਹਾਂ ਨੂੰ ਇਸ ਯੂਨੀਵਰਸਿਟੀ ਦਾ “ਸੰਸਥਾਪਕ ਚਾਂਸਲਰ” ਘੋਸ਼ਿਤ ਕੀਤਾ।ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ‘ਤੇ ਕੇਂਦਰਿਤ ਹੋਵੇਗਾ।ਇਹ ਸਮਾਰੋਹ ਬਾਬਾ ਬ੍ਰਹਮ ਦਾਸ ਜੀ (ਡੇਰਾ ਬਾਬਾ ਭੂਮਣ ਸ਼ਾਹ, ਸਿਰਸਾ) ਦੇ ਆਸ਼ੀਰਵਾਦ ਨਾਲ ਸ਼ੁਰੂ ਹੋਇਆ, ਜਿਨ੍ਹਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਲੱਖਾਂ ਸ਼ਰਧਾਲੂ ਹਨ। ਇਸ ਸਮਾਗਮ ਵਿੱਚ ਵਿਦੇਸ਼ਾਂ ਤੋਂ ਕੰਬੋਜ ਭਾਈਚਾਰੇ ਦੇ ਉੱਘੇ ਆਗੂਆਂ ਨੇ ਆਨਲਾਈਨ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਪ੍ਰੋਜੈਕਟ ਪ੍ਰਤੀ ਆਪਣੀ ਨਿਰਸਵਾਰਥ ਵਚਨਬੱਧਤਾ ਦਹੁਰਾਈ। ਇਸ ਤੋਂ ਇਲਾਵਾ ਸਮਾਗਮ ਵਿੱਚ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਮਲਕੀਤ ਥਿੰਦ (ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ), ਬਲਵਿੰਦਰ ਸਿੰਘ ਜੰਮੂ, ਪ੍ਰਧਾਨ ਆਲ ਇੰਡੀਆ ਜਰਨਲਿਸਟ ਐਸੋਸੀਏਸ਼ਨ, ਡਾ. ਅਵਤਾਰ ਸਿੰਘ, ਚੇਅਰਮੈਨ ਅਮਨ ਗਰੁੱਪ ਆਫ਼ ਹਾਸਪੀਟਲਜ਼, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪ੍ਰੋ. ਮਨਜੀਤ ਸਿੰਘ, ਸ੍ਰੀ ਜਸਬੀਰ ਸਿੰਘ ਥਿੰਦ ਅਤੇ ਦੇਸ਼ ਭਰ ਤੋਂ ਕੰਬੋਜ ਭਾਈਚਾਰੇ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...