MLA Kulwant Singh ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰਾਂ ਦੀ ਵੰਡ

Date:

spot_img

SAS Nagar News:MLA Kulwant Singh ਹਲਕਾ ਮੋਹਾਲੀ ਵਿਚ ਕੱਚੇ ਮਕਾਨ ਪੱਕੇ ਕਰਨ ਲਈ ਅੱਜ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਸਿਰ ਦੀ ਛੱਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਅੱਜ ਰੰਗਲਾ ਪੰਜਾਬ ਸਕੀਮ ਤਹਿਤ 18 ਪਰਿਵਾਰਾਂ ਨੂੰ 36 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 39 ਪਰਿਵਾਰਾਂ ਨੂੰ ਲਗਭੱਗ 64 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਦੋਨਾਂ ਯੋਜਨਾਵਾਂ ਤਹਿਤ ਕੁੱਲ ਰਕਮ ਕਰੀਬ ਇੱਕ ਕਰੋੜ ਰੁਪਏ ਬਣਦੀ ਹੈ।

ਇਹ ਵੀ ਪੜ੍ਹੋ  ਪ੍ਰਤਾਪ ਬਾਜਵਾ ਦੀ ਮੰਤਰੀ ਈਟੀਓ ਵਿਰੁਧ ਜਾਤੀਵਾਦੀ ਟਿੱਪਣੀ; ਆਪ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਪੰਜਾਬ ਭਰ ਵਿਚ ਕੀਤੇ ਰੋਸ਼ ਪ੍ਰਦਰਸ਼ਨ

ਵਿਧਾਇਕ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਅਧੀਨ ਮੋਹਾਲੀ ਹਲਕੇ ਦੇ 32 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਵਿੱਚੋਂ 18 ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਅੱਜ ਜਾਰੀ ਕੀਤੇ ਗਏ ਹਨ। ਬਾਕੀ ਰਹਿੰਦੇ 14 ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹਾਇਤਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਹ ਰਕਮ ਪੰਚਾਇਤ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ ਅਤੇ ਮਕਾਨਾਂ ਦੀ ਉਸਾਰੀ ਬੀ.ਡੀ.ਪੀ.ਓ. ਦਫ਼ਤਰ ਦੀ ਦੇਖ-ਰੇਖ ਹੇਠ ਕਰਵਾਈ ਜਾਵੇਗੀ।ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਇਹ ਪਹਿਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆਵੇਗੀ ਅਤੇ ਹਰ ਪਰਿਵਾਰ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਕਾਬੂ

ਇਸ ਮੌਕੇ ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ. ਮੋਹਾਲੀ,ਪਰਮਜੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਕੁਲਬੀਰ ਸਿੰਘ, ਸਰਪੰਚ, ਮਨੌਲੀ, ਨਰਿੰਦਰ ਸਿੰਘ, ਸਰਪੰਚ, ਸੈਦਪੁਰ, ਧਰਮਪ੍ਰੀਤ ਸਿੰਘ, ਪੰਚ, ਮੌਜਪੁਰ, ਬਲਕਾਰ ਸਿੰਘ, ਸਰਪੰਚ, ਸੁੱਖਗੜ੍ਹ, ਗੁਰਮੁੱਖ ਗਿਰ, ਸਰਪੰਚ, ਸ਼ਾਮਪੁਰ, ਕਰਮਾ ਪੁਰੀ, ਸਰਪੰਚ, ਗੋਬਿੰਦਗੜ੍ਹ, ਰਜਿੰਦਰ ਸਿੰਘ, ਸਰਪੰਚ, ਸਿਆਊ, ਕਰਮਜੀਤ ਬਿੱਟੂ, ਸਰਪੰਚ, ਝਿਊਰਹੇੜੀ, ਸੁਖਵਿੰਦਰ ਸਿੰਘ, ਸਰਪੰਚ, ਬਾਕਰਪੁਰ, ਗੌਰਵ ਕੁਮਾਰ, ਸਰਪੰਚ ਸੰਭਾਲਕੀ, ਹਰਵਿੰਦਰ ਸਿੰਘ, ਸਰਪੰਚ, ਝਾਂਮਪੁਰ, ਹਰਪਾਲ ਸਿੰਘ, ਸਰਪੰਚ, ਤੜੌਲੀ, ਤਰਲੋਚਨ ਸਿੰਘ ਤੋਚੀ, ਸਰਪੰਚ ਕੈਲੋਂ, ਸਤਨਾਮ ਸਿੰਘ, ਸਰਪੰਚ, ਗੀਗਾ ਮਾਜਰਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਸ਼ਾਰਟ ਸਰਕਟ ਕਾਰਨ ਘਰ ਵਿੱਚ ਲੱਗੀ ਅੱ+ਗ

Jalandhar News:ਜਿਲਾ ਜਲੰਧਰ ਦੇ ਨਿਊ ਰਸੀਲਾ ਨਗਰ ਵਿੱਚ ਸ਼ਾਰਟ...

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...