Friday, April 17, 2026
spot_img
spot_img

MLA Kulwant Singh ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

Date:

spot_img

SAS Nagar News: MLA Kulwant Singh ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਨਾਣਾ ਪਿੰਡ ਵਿੱਚ ਸਕੂਲ ਦੇ ਕਮਰੇ ਦੀ ਉਸਾਰੀ ਲਈ 8 ਲੱਖ ਰੁਪਏ, ਕੈਲੋ ਪਿੰਡ ਵਿੱਚ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਝਾਂਮਪੁਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ।ਉਨ੍ਹਾਂ ਦੱਸਿਆ ਕਿ ਕੁੱਲ 18 ਲੱਖ ਰੁਪਏ ਦੀ ਰਕਮ ਨੌ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵੰਡੀ ਗਈ ਹੈ।

ਇਹ ਵੀ ਪੜ੍ਹੋ  Punjab ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ`ਆਗੂਆਂ ਦੇ ਘਰਾਂ `ਤੇ ਛਾਪੇ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੋਕ ਨੇੜਲੇ ਹਸਪਤਾਲਾਂ ਵਿੱਚ ਆਸਾਨੀ ਨਾਲ ਇਲਾਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ  Minister Harpal Singh Cheema ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਕਾਰਨ ਹੁਣ ਵਧ ਰਹੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈ ਰਹੇ ਹਨ। ਇਸ ਨਾਲ ਅਧਿਆਪਕਾਂ ਦਾ ਮਨੋਬਲ ਵੀ ਵਧਿਆ ਹੈ ਅਤੇ ਮਾਪਿਆਂ ਵਿੱਚ ਵੀ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ।ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਆਪਣੀ ਜਾਂਚ ਕਰਵਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

संत कबीर जी के विचार आज भी मानवता को सही दिशा दिखाने वाले—मुख्यमंत्री नायब सिंह सैनी

👉संत कबीर ने जात-पात, ऊंच-नीच के भेदभाव का दृढ़ता...

CM Bhagwant Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

👉ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼...