👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮਾਜ ਦੇ ਹਰ ਵਰਗ ਦੀ ਸਮੇਂ ਸਿਰ ਸੁਣਵਾਈ ਕੀਤੀ ਜਾਂਦੀ ਹੈ:ਕੁਲਵੰਤ ਸਿੰਘ
👉20 ਲੱਖ ਰੁਪਏ ਦੀ ਲਾਗਤ ਨਾਲ 565 ਮੀਟਰ ਲੰਬੀ ਸੜਕ ਦੀ ਹੋਵੇਗੀ ਮੁਰੰਮਤ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਵਿਕਾਸ ਮੁਖੀ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਲੋਕ ਪੱਖੀ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਇਹ ਗੱਲ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੰਬਾਲੀ ਰੇਲਵੇ ਪੁਲ-ਅੰਬ ਸਾਹਿਬ ਕਲੋਨੀ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਮਿਸ਼ਨ ਤਹਿਤ 20 ਲੱਖ ਰੁਪਏ ਦੀ ਲਾਗਤ ਨਾਲ 565 ਮੀਟਰ ਲੰਬੀ ਅਤੇ 12 ਫੁੱਟ ਚੌੜੀ ਸੜਕ ਦੀ 60 ਐਮ.ਐਮ. ਪੇਵਰ ਬਲਾਕ ਲਗਾ ਕੇ ਮੁਰੰਮਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ 👉ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾ ਅਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ
ਇਸ ਸੜਕ ਦੀ ਮੁਰੰਮਤ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਕਿਉਂਕਿ ਕਲੋਨੀ ਦੇ ਵਸਨੀਕਾਂ ਦੀ ਆਵਾਜਾਈ ਲਈ ਇਹ ਮੁੱਖ ਸੜਕ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਮਿਸ਼ਨ ਤਹਿਤ 20 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਕਰਵਾ ਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੇ ਇੱਕ ਤੋਂ ਡੇਢ ਮਹੀਨੇ ਦੇ ਅੰਦਰ ਸੜਕ ਆਵਾਜਾਈ ਲਈ ਖੋਲ੍ਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਇਸ ਸੜਕ ਤੋਂ ਲੰਘਣਾ ਲੋਕਾਂ ਲਈ ਕਾਫ਼ੀ ਮੁਸ਼ਕਲ ਹੋ ਜਾਂਦਾ ਸੀ। ਸੜਕ ਦੀ ਮੁਰੰਮਤ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮੇਂ ਸਿਰ ਸੁਣਿਆ ਜਾ ਰਿਹਾ ਹੈ।
ਇਹ ਸੜਕ ਕਲੋਨੀ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ।ਵਿਧਾਇਕ ਨੇ ਦੱਸਿਆ ਕਿ ਇਲਾਕੇ ਵਿੱਚ ਆਂਗਣਵਾੜੀ ਕੇਂਦਰ ਅਤੇ ਛੋਟੇ ਬੱਚਿਆਂ ਦੇ ਟੀਕਾਕਰਨ ਲਈ ਕਮਰੇ ਦੀ ਸਹੂਲਤ ਵੀ ਉਪਲਬਧ ਹੈ। ਇੱਥੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੇ ਕੰਮਾਂ ਲਈ ਕੋਈ ਢੁਕਵੀਂ ਜਗ੍ਹਾ ਉਪਲਬਧ ਨਹੀਂ ਸੀ ਅਤੇ ਲੋਕਾਂ ਨੂੰ ਧਰਮਸ਼ਾਲਾਵਾਂ, ਗੁਰਦੁਆਰਿਆਂ ਜਾਂ ਹੋਰ ਸਾਂਝੀਆਂ ਥਾਵਾਂ ’ਤੇ ਇਕੱਠੇ ਹੋਣਾ ਪੈਂਦਾ ਸੀ। ਹੁਣ ਇਹ ਸਹੂਲਤਾਂ ਲੋਕਾਂ ਲਈ ਲਾਹੇਵੰਦ ਸਾਬਤ ਹੋਣਗੀਆਂ।ਇਸ ਮੌਕੇ ਧੀਰਜ ਕੁਮਾਰ ਗੋਰੀ ਬਲਾਕ ਪ੍ਰਧਾਨ, ਗੁਰਮੁੱਖ ਸਿੰਘ ਸਰਪੰਚ ਕੰਬਾਲਾ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨੇਮਚੰਦ, ਵਰਿੰਦਰ ਕੁਮਾਰ, ਜਤਿੰਦਰ ਸਿੰਘ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕੁਰੜਾ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




