spot_img

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੋਹਾਲੀ ਤੋਂ 5ਵੀਂ ਬੱਸ ਰਵਾਨਾ

Date:

spot_img

SAS Nagar News;ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਦੀ 5ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਟੌਰ ਵਿਖੇ ਪਹੁੰਚ ਕੇ ਬੱਸ ਨੂੰ ਰਵਾਨਾ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਅੱਜ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਇਸ ਯੋਜਨਾ ਨੂੰ ਲੈ ਕੇ ਬੇਹੱਦ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਵੀ ਬਹੁਤ ਸਕੂਨ ਅਤੇ ਤਸੱਲੀ ਮਹਿਸੂਸ ਹੋ ਰਹੀ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸਭ ਧਰਮਾਂ ਦੇ ਕੇਂਦਰੀ ਸਥਾਨ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਜੱਥਾ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕੀ ਮੰਦਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰੇਗਾ ਅਤੇ ਇਸ ਤੋਂ ਬਾਅਦ ਅਟਾਰੀ-ਵਾਹਗਾ ਬਾਰਡਰ ਵੀ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਰਹਿਣ ਦੀ ਸੰਪੂਰਨ ਵਿਵਸਥਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕੀਤੀ ਗਈ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਧਾਰਮਿਕ ਆਸਥਾ ਦੇ ਕੇਂਦਰ ਹਨ, ਉੱਥੇ ਜਲਿਆਂਵਾਲਾ ਬਾਗ ਪਹੁੰਚ ਕੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਭਰਿਆ ਇਤਿਹਾਸ ਯਾਦ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਇਸ ਤਰ੍ਹਾਂ ਦੀ ਯਾਤਰਾ ਯੋਜਨਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਵੀ ਸ਼ੁਰੂ ਕੀਤਾ ਜਾ ਸਕਦਾ ਹੈ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਨਗਰ ਨਿਗਮ ਚੋਣਾਂ ਸਬੰਧੀ ਕਿਹਾ ਕਿ ਚੋਣਾਂ ਤੈਅ ਸਮੇਂ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਸਬੰਧਤ ਵਿਭਾਗ ਵੱਲੋਂ ਮਾਨਯੋਗ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾ ਚੁੱਕਾ ਹੈ ਅਤੇ ਚੋਣਾਂ ਇੱਕ ਲੋਕਤੰਤਰਿਕ ਪ੍ਰਕਿਰਿਆ ਹਨ, ਜੋ ਨਿਯਤ ਸਮੇਂ ਅੰਦਰ ਹੀ ਹੋਣਗੀਆਂ।ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਰਣਦੀਪ ਸਿੰਘ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਸਿੰਦਾ, ਅਕਬਿੰਦਰ ਸਿੰਘ ਗੋਸਲ ਅਤੇ ਜਤਿੰਦਰ ਸਿੰਘ ਪੰਮਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...