SAS Nagar News: ਵਿਧਾਇਕ ਐਸ.ਏ.ਐਸ. ਨਗਰ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ, ਸਰਕਾਰ ਦੇ ਵਿਚਾਰ ਅਧੀਨ ਤਜ਼ਵੀਜ਼ ਬਾਰੇ ਸੁਆਲ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜ਼ਵੀਜ਼ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦਿੱਤਾ ਜਾਵੇਗਾ, ਬਾਰੇ ਵੀ ਦੱਸਿਆ ਜਾਵੇ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਦੇ ਸੁਆਲ ਦੇ ਜੁਆਬ ਚ ਦੱਸਿਆ ਕਿ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ, ਇਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ (adjustment) Consumer Price Index ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ।
ਇਸ ਮੁਤਾਬਕ ਆਖਰੀ ਵਾਧਾ ਮਿਤੀ 01.09.2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ ’ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ। ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਲੇ ਦੁਆਲੇ ਦੇ ਰਾਜਾਂ ਅਤੇ ਯੂ ਟੀ ਮੁਤਾਬਕ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ"