ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਟਾਫ਼ ਦੀ ਤਾਇਨਾਤੀ ਦੀ ਸੂਚਨਾ ਦਿੱਤੀ
SAS Nagar News:ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਇਹ ਸਵਾਲ ਪੁੱਛਿਆ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਨਵੀਆਂ ਇਮਾਰਤਾਂ ਵਿੱਚ ਲੋੜੀਂਦਾ ਸਿਹਤ ਅਮਲਾ ਕਦੋਂ ਤੱਕ ਤੈਨਾਤ ਕਰਕੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਸੈਕਟਰ-79 ਵਿਖੇ ਉਸਾਰੀ ਅਧੀਨ ਡਿਸਪੈਂਸਰੀ ਦੀ ਇਮਾਰਤ ਦਾ ਕੰਮ ਕਦੋਂ ਤੱਕ ਪੂਰਾ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ਮੁੱਖ ਸਕੱਤਰ ਤੇ ਪ੍ਰਿੰਸੀਪਲ ਸਕੱਤਰ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਮਿਲਿਆ ਨਵਾਂ ਸਕੱਤਰ
ਇਸ ਬਾਬਤ ਜਵਾਬ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਗਈਆਂ ਇਮਾਰਤਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਰਜੀ ਤੌਰ ਤੇ ਸਿਹਤ ਅਮਲਾ ਤੈਨਾਤ ਕਰ ਦਿੱਤਾ ਗਿਆ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਸੈਕਟਰ-79 ਵਿਖੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਉਸਾਰੀ ਅਧੀਨ ਹੈ, ਰਹਿੰਦੇ ਕੰਮ ਦਾ ਰੀਵਾਈਜ਼ਡ ਡਿਟੇਲ ਤਖਮੀਨਾਂ ਬਾਬਤ 151.03 ਲੱਖ ਰੁਪਏ ਦਾ ਤਿਆਰ ਕੀਤਾ ਗਿਆ ਹੈ। ਫੰਡ ਪ੍ਰਾਪਤ ਹੋਣ ਉਪਰੰਤ ਕੰਮ ਸ਼ੁਰੂ ਕਰਨ ਲਈ 6 ਮਹੀਨੇ ਅਤੇ ਉਸਾਰੀ ਦੇ ਕੰਮ ਨੂੰ ਮੁਕੰਮਲ ਕਰਨ ਲਈ ਲਗਭਗ 6 ਮਹੀਨੇ, ਭਾਵ ਲਗਭਗ 12 ਮਹੀਨਿਆਂ ਦਾ ਸਮਾਂ ਲੱਗਣ ਦੀ ਸੰਭਾਵਨਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "MLA ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ"