MLA ਕੁਲਵੰਤ ਸਿੰਘ ਵੱਲੋਂ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਈ ਲੋੜੀਂਦੇ ਆਵਾਜਾਈ ਚਿੰਨ੍ਹ ਅਤੇ ਸਪੀਡ ਲਿਮਿਟ ਯਕੀਨੀ ਬਣਾਉਣ ’ਤੇ ਜ਼ੋਰ

Date:

spot_img

SAS Nagar News:ਐਮ ਐਲ ਏ ਕੁਲਵੰਤ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼ਹਿਰ ਵਿੱਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ’ਚ ਸ਼ਹਿਰ ਵਾਸੀਆਂ ਵੱਲੋਂ ਲੋੜੀਂਦੇ ਆਵਾਜਾਈ ਚਿੰਨ੍ਹਾਂ ਅਤੇ ਬੁਨਿਆਦੀ ਲੋੜਾਂ ਦੀ ਕਮੀ ਬਾਰੇ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ, ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਕਰਕੇ, ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਕਿ ਪੁਲਿਸ ਨਾਲ ਮਿਲ ਸੜ੍ਹਕਾਂ ’ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ।ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਐਸ ਪੀ ਦੀਪਕ ਪਾਰਿਕ ਅਤੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ, ਉਨ੍ਹਾਂ ਸਪੱਸ਼ਟ ਕੀਤਾ ਕਿ ਸੀ ਸੀ ਟੀ ਵੀ ਨਿਗਰਾਨੀ ਕੇਵਲ ਮਾਲੀਆ ਜੁਟਾਉਣ ਦਾ ਸਾਧਨ ਨਾ ਹੋ ਕੇ, ਆਮ ਲੋਕਾਂ ਨੂੰ ਸੁਖਾਵੀਂ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ’ਤੇ ਕੇਂਦਿ੍ਰਤ ਹੋਵੇ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਦੀ ਘਾਟ ਕਾਰਨ, ਇਸ ਨਵੀਂ ਪ੍ਰਣਾਲੀ ਕਾਰਨ ਉਨ੍ਹਾਂ ਨੂੰ ਆ ਰਹੀ ਪ੍ਰੇਸ਼ਾਨੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਪੁਲਿਸ, ਨਗਰ ਨਿਗਮ, ਗਮਾਡਾ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਦੇ ਸਮਾਂਬੱਧ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ  BIG NEWS : ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਹੋਇਆ ਫ਼ਰਾਰ

ਵਿਧਾਇਕ ਕੁਲਵੰਤ ਸਿੰਘ ਵੱਲੋਂ ਉਠਾਏ ਨੁਕਤਿਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਨੂੰ ਉਕਤ ਸਾਰੀਆਂ ਘਾਟਾਂ ਇੱਕ ਹਫ਼ਤੇ ਅੰਦਰ ਦੂਰ ਕਰਨ ਅਤੇ ਗਮਾਡਾ ਨੂੰ ਦੋ ਹਫ਼ਤੇ ਦੇ ਅੰਦਰ-ਅੰਦਰ ਦੂਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ੈਬਰਾ ਕ੍ਰਾਸਿੰਗ ਦੋਵੇਂ ਪਾਸਿਆਂ ਤੋਂ ਖੁਲ੍ਹੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਫੁੱਟਪਾਥ ਜਾਂ ਖੰਭੇ ਜਾਂ ਜਾਂ ਕਿਸੇ ਹੋਰ ਢਾਂਚੇ ਕਾਰਨ ਇਨ੍ਹਾਂ ’ਤੇ ਚੱਲਣ ਵਾਲਿਆਂ ਨੂੰ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਇਸ ਦੇ ਨਾਲ ਹੀ ਸਟਾਪ ਲਾਈਨਾਂ ਨੂੰ ਨਵੇਂ ਸਿਰਿਓਂ ਮਾਰਕ ਕਰਨ ਲਈ ਆਖਿਆ ਤਾਂ ਜੋ ਫ਼ਿੱਕੀਆਂ ਪਈਆਂ ਲਾਈਨਾਂ ਲੋਕਾਂ ਨੂੰ ਸਪੱਸ਼ਟ ਨਜ਼ਰ ਆ ਸਕਣ।ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਚੰਡੀਗੜ੍ਹ ਦੀ ਤਰਜ਼ ’ਤੇ ਸਪੀਡ ਲਿਮਿਟ ਦੇ ਸਾਈਨ ਬੋਰਡ ਲਾਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਹਲਕੇ ਤੇ ਭਾਰੇ ਵਾਹਨਾਂ ਦੀ ਗਤੀ ਸੀਮਾ ਨਿਰਧਾਰਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਪੱਸ਼ਟਤਾ ਹੋ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੀਡ ਲਿਮਿਟ ਨੋਟੀਫ਼ਿਕੇਸ਼ਨ ਮੁਤਾਬਕ ਨਗਰ ਨਿਗਮਾਂ/ਨਗਰ ਪਾਲਿਕਾਵਾਂ ’ਚ ਸਪੀਡ ਲਿਮਿਟ ਵੱਧ ਤੋਂ ਵੱਧ 50 ਕਿਲੋੋਮੀਟਰ ਪ੍ਰਤੀ ਘੰਟਾ ਨਿਰਧਾਰਿਤ ਕੀਤੀ ਹੋਈ ਹੈ, ਜਿਸ ਨੂੰ ਮੋਹਾਲੀ ਵਿੱਚ ਟ੍ਰਾਈਸਿਟੀ ਦੀ ਤਰਜ਼ ’ਤੇ ਨਿਰਧਾਰਿਤ ਕਰਨ ਲਈ ਸਰਕਾਰ ਨੂੰ ਬੇਨਤੀ ਪੱਤਰ ਭੇਜਿਆ ਜਾਵੇਗਾ।ਐਸ ਐਸ ਪੀ ਦੀਪਕ ਪਾਰੀਕ ਵੱਲੋਂ ਟ੍ਰੈਫ਼ਿਕ ਲਾਈਟਾਂ ਦੀ ਟਾਈਮਿੰਗ ਵਧਾਉਣ/ਘਟਾਉਣ ਦਾ ਕੰਟਰੋਲ ਸੋਹਾਣਾ ਥਾਣੇ ’ਚ ਸਥਾਪਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਜੋੜੇ ਜਾਣ ’ਤੇ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ

ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ 17 ਪੁਆਇੰਟਾਂ ’ਤੇ ਆਉਂਦੇ ਟ੍ਰੈਫ਼ਿਕ ਸਿਗਨਲਾਂ ਦਾ ਕੰਟਰੋਲ ਏਕੀਕਿ੍ਰਤ ਕਮਾਂਡ ਸੈਂਟਰ ਕੋਲ ਆ ਜਾਵੇ ਤਾਂ ਸੜ੍ਹਕੀ ਆਵਾਜਾਈ ਨੂੰ ਬੇਹਤਰ ਢੰਗ ਨਾਲ ਕੰਟਰੋਲ ਕੀਤਾ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਇਸ ’ਤੇ ਕਮਿਸ਼ਨਰ ਨਗਰ ਨਿਗਮ ਨੂੰ ਟ੍ਰੈਫ਼ਿਕ ਲਾਈਟਾਂ ਦਾ ਕੰਟਰੋਲ ਕਮਾਂਡ ਅਤੇ ਕੰਟਰੋਲ ਸੈਂਟਰ ਨੂੰ ਦਿੱਤੇ ਜਾਣ ਦੇ ਸੁਝਾਅ ’ਤੇ ਵਿਚਾਰ ਕਰਨ ਲਈ ਆਖਿਆ।ਐਸ ਐਸ ਪੀ ਵੱਲੋਂ ਇਸ ਮੌਕੇ ਸ਼ਹਿਰ ’ਚ ਆਵਾਜਾਈ ਦੇ ‘ਪੀਕ ਆਵਰਜ਼’ ਦੌਰਾਨ ਤਜਰਬੇ ਦੇ ਆਧਾਰ ’ਤੇ ਕੁੱਝ ਇੱਕ ਸੜ੍ਹਕਾਂ ’ਤੇ ਭਾਰੀ ਵਾਹਨਾਂ ਦੀ ਆਮਦ ’ਤੇ ਰੋਕ ਲਾਉਣ ਦਾ ਸੁਝਾਅ ਵੀ ਰੱਖਿਆ ਗਿਆ, ਜਿਸ ’ਤੇ ਡਿਪਟੀ ਕਮਿਸ਼ਨਰ ਵੱਲੋਂ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ।ਮੀਟਿੰਗ ਵਿੱਚ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਐਸ ਪੀ (ਟ੍ਰੈਫ਼ਿਕ) ਐਚ ਐਸ ਮਾਨ, ਖੇਤੀ ਟ੍ਰਾਂਸਪੋਰਟ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਨਗਰ ਨਿਗਮ ਅਤੇ ਕਾਰਜਕਾਰੀ ਇੰਜੀਨੀਅਰ ਗਮਾਡਾ, ਕੌਮੀ ਸ਼ਾਹਰਾਹ ਅਥਾਰਟੀ ਦੇ ਪ੍ਰਤੀਨਿਧੀ ਤੋਂ ਇਲਾਵਾ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...