ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਤਿੰਨ ਪਿੰਡਾਂ ਵਿੱਚ 2.62 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਲੋਕ ਸਮਰਪਿਤ

0
41
+1

Fazilka News: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅੱਜ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਤਿੰਨ ਪਿੰਡਾਂ ਵਿੱਚ ਦੋ ਕਰੋੜ 62 ਲੱਖ ਤੋਂ ਵੱਧ ਦੇ ਸਕੂਲੀ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਬਕੈਣ ਵਾਲਾ, ਜੰਡਵਾਲਾ ਮੀਰਾ ਸਾਂਗਲਾ ਅਤੇ ਖਿਓ ਵਾਲੀ ਢਾਬ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ  ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਨੂੰ ਮਜਬੂਤ ਕਰਨ ਲਈ ਵੱਡੇ ਪੱਧਰ ਤੇ ਖਰਚ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ 20 ਹਜਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅੱਜ ਸਾਡੇ ਸਰਕਾਰੀ ਸਕੂਲਾਂ ਤੋਂ 189 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕਰਕੇ ਇੱਕ ਨਵਾਂ ਮਾਰਕਾ ਮਾਰਿਆ ਹੈ। ਉਹਨਾਂ ਨੇ ਕਿਹਾ ਕਿ ਰਾਜ ਵਿੱਚ ਹੋ ਰਹੀ ਤਰੱਕੀ ਦੀਆਂ ਹੀ ਪ੍ਰਭਾਵ ਹੈ ਕਿ ਪ੍ਰਾਈਵੇਟ ਕੰਪਨੀਆਂ ਵੀ ਇੱਥੇ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਤੱਕ 97 ਹਜਾਰ ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਉਨ੍ਹਾਂ ਨੇ ਕਿਹਾ ਕਿ ਇਸ ਸਭ ਨੂੰ ਸੰਭਾਲਣ ਲਈ ਵੱਡੀ ਮਨੁੱਖੀ ਸ਼ਕਤੀ ਦੀ ਜਰੂਰਤ ਹੋਵੇਗੀ ਅਤੇ ਸਾਡੇ ਸਕੂਲ ਭਵਿੱਖ ਦੇ ਸਮਰੱਥ ਨਾਗਰਿਕ ਪੈਦਾ ਕਰ ਰਹੇ ਹਨ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਵਿੱਚ ਹੋਏ ਉਦਘਾਟਨੀ ਸਮਾਗਮਾਂ ਦੌਰਾਨ ਡਿਪਟੀ ਜ਼ਿਲਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਸਤੀਸ਼ ਮਿਗਲਾਣੀ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ ਨੇ ਵੀ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਬਲਾਕ ਪ੍ਰਧਾਨ ਦਲੀਪ ਕੁਮਾਰ ਅਤੇ ਧਰਮਵੀਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here