ਪਿੰਡ ਬਸਤੀ ਚੰਡੀਗੜ੍ਹ ਵਿੱਚ ਗਲੀਆਂ ਨਾਲੀਆਂ ਦੇ ਪ੍ਰੋਜੈਕਟ ਦਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ ਨੀਂਹ ਪੱਥਰ

0
34
+1

Fazilka News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦ੍ਰਿੜ ਸੰਕਲਪਿਤ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲੇ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਬਸਤੀ ਚੰਡੀਗੜ੍ਹ ਵਿੱਚ ਗਲੀਆਂ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਆਖੀ । ਇਸ ਪਿੰਡ ਵਿੱਚ ਪਹਿਲੀ ਵਾਰ ਇਸ ਮੁਹੱਲੇ ਦੀਆਂ ਗਲੀਆਂ ਨਾਲੀਆਂ 19 ਲੱਖ ਰੁਪਏ ਖਰਚ ਕਰਕੇ ਬਣਾਈਆਂ ਜਾ ਰਹੀਆਂ ਹਨ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਨੇ ਕਿਹਾ ਕਿ ਪਿੰਡਾਂ ਦੇ ਲੋਕ ਵੀ ਸ਼ਹਿਰਾਂ ਵਰਗੇ ਵਿਕਾਸ ਦੇ ਹੱਕਦਾਰ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਦੇ ਸਾਰੇ ਇਲਾਕਿਆਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ  mission employment; ਪੰਜਾਬ ਦੇ 52 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਸਰਕਾਰੀ ਨੌਕਰੀ,ਨੌਜਵਾਨਾਂ ਨੇ ਛੱਡੀ ਵਿਦੇਸ਼ ਜਾਣ ਦੀ ਹੋੜ

ਉਹਨਾਂ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਵਿਕਾਸ ਮਹੱਤਵਪੂਰਨ ਹੈ। ਉਹਨਾਂ ਨੇ ਕਿਹਾ ਕਿ ਇਸ ਲਈ ਸਰਕਾਰ ਵੱਲੋਂ ਵਿਆਪਕ ਯੋਜਨਾ ਬੰਦੀ ਕੀਤੀ ਗਈ ਹੈ।ਇਸ ਮੌਕੇ ਵਿਧਾਇਕ ਨੇ ਵਿਸ਼ੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਫਤ ਬਿਜਲੀ ਦੀ ਦਿੱਤੀ ਗਈ ਸਹੂਲਤ ਨਾਲ 85 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਇਹ ਸਹੂਲਤ ਲੋਕਾਂ ਲਈ ਵਰਦਾਨ ਸਿੱਧ ਹੋਈ ਹੈ।। ਇਸ ਮੌਕੇ ਪਿੰਡ ਦੀ ਸਰਪੰਚ ਗੁਰਮੀਤ ਕੌਰ ਤੋਂ ਇਲਾਵਾ ਹਰਨੇਕ ਸਿੰਘ, ਬਲਜਿੰਦਰ ਸਿੰਘ ਬੱਖੂ ਸ਼ਾਹ, ਬੋਬੀ ਸੇਤੀਆ ਰਮੇਸ਼ ਕੰਬੋਜ ਹੌਜ਼ਗੰਦੜ, ਰਾਜਬੀਰ ਸਿੰਘ ਲਾਧੂਕਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕੇ ਦੇ ਲੋਕ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here