Ferozepur News:ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਰਹਿਨੁਮਾਈ ਹੇਠ ਅੱਜ ਦਾਖਲਾ ਮੁਹਿੰਮ 2025 ਦਾ ਆਗਾਜ਼ ਕੀਤਾ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ ਵਿਖੇ ਐਡਵੋਕੇਟ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਜੀਰਾ ਵਿਖੇ ਨਰੇਸ਼ ਕਟਾਰੀਆ ਵਿਧਾਇਕ ਜੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਇਸ ਮੌਕੇ ਐਡਵੋਕੇਟ ਰਜਨੀਸ਼ ਦਹੀਯਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ
ਇਸ ਮੌਕੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਸਕੂਲ ਆਫ ਐਮੀਨਸ ਫਿਰੋਜ਼ਪੁਰ, ਬੀ.ਪੀ.ਈ.ਓ ਸ਼੍ਰੀਮਤੀ ਸੁਮਨ ਰਾਣੀ, ਬੀ.ਪੀ.ਈ.ਓ ਇੰਦਰਜੀਤ ਸਿੰਘ, ਬੀ.ਪੀ.ਈ.ਓ ਰਾਜਨ ਨਰੂਲਾ,ਰੁਪਿੰਦਰ ਕੌਰ ਬਲਾਕ ਨੋਡਲ ਅਫ਼ਸਰ ਸਤੀਏਵਾਲਾ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ, ਸਿੱਖਿਆ ਸ਼ਾਸਤਰੀ ਡਾ ਰਾਮੇਸ਼ਵਰ ਸਿੰਘ ਕਟਾਰਾ, ਮਹਿੰਦਰ ਸਿੰਘ ਸ਼ੈਲੀ, ਤਲਵਿੰਦਰ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ ,ਅਕਸ਼ ਕੁਮਾਰ ਖੇਡ ਕੋਆਰਡੀਨੇਟਰ, ਸਰਬਜੀਤ ਸਿੰਘ ਟੁਰਨਾ, ਰਜਿੰਦਰ ਸਿੰਘ ਸੰਧਾ, ਪਵਨ ਮਦਾਨ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਐਮ.ਐਲ.ਏ. ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼"