Ferozepur News:ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਗਏ ਹਨ। ਅੱਜ ਮਾਰਕੀਟ ਕਮੇਟੀ ਜ਼ੀਰਾ ਦੇ ਨਵ ਨਿਯੁਕਤ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਗੁਰੁਹਰਸਹਾਏ ਦੇ ਨਵ ਨਿਯੁਕਤ ਚੇਅਰਮੈਨ ਸ੍ਰੀਮਤੀ. ਸੁਸ਼ੀਲ ਬੱਟੀ ਨੂੰ ਇਹ ਜ਼ਿੰਮੇਵਾਰੀ ਮਿਲਣ ‘ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁਧ’:ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼;4 ਕਿਲੋ ਹੈਰੋਇਨ ਸਮੇਤ ਦੋ ਕਾਬੂ
ਇਸ ਮੌਕੇ ਨੇਕ ਪ੍ਰਤਾਪ ਸਿੰਘ ਬਾਵਾ, ਮਲਕੀਤ ਸਿੰਘ ਥਿੰਦ ਚੇਅਰਮੈਨ ਮਾਰਕੀਟ ਕਮੇਟੀ (ਪੰਜੇ ਕੇ ਉਤਾੜ) ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ) ਸੁਰਜੀਤ ਸਿੰਘ (ਬਲਾਕ ਪ੍ਰਧਾਨ) ਦਲੇਰ ਸਿੰਘ ਬਲਾਕ ਪ੍ਰਧਾਨ (ਸਰਪੰਚ ਬੱਗੇ ਕੇ ਖੁਰਦ) ਮਨਜੀਤ ਨਿੱਕੂ (ਬਲਾਕ ਪ੍ਰਧਾਨ)ਗੁਲਸ਼ਨ ਗੱਖੜ (ਬਲਾਕ ਪ੍ਰਧਾਨ) ਦਿਲਬਾਗ ਸਿੰਘ ਬਲਾਕ ਪ੍ਰਧਾਨ (ਸਰਪੰਚ ਨਿੱਕਾ ਸੋਢੇ ਵਾਲਾ) ਨੇ ਵੀ ਨਵੇਂ ਬਣੇ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੱਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਧਾਇਕ ਰਣਬੀਰ ਭੁੱਲਰ ਨੇ ਮਾਰਕੀਟ ਕਮੇਟੀ ਜ਼ੀਰਾ ਤੇ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨਾਂ ਨੂੰ ਦਿੱਤੀ ਵਧਾਈ"