WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਫ਼ਿਰੋਜ਼ਪੁਰ, 23 ਸਤੰਬਰ:ਪੰਜਾਬ ਸਰਕਾਰ, ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ,

ਮੁੱਖ ਮੰਤਰੀ ਵੱਲੋਂ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਦੇਖੋ ਕਿਸਨੂੰ, ਕਿਹੜਾ ਵਿਭਾਗ ਮਿਲਿਆ!

ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ੍ਰ: ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਇਸ ਮੌਕੇ ਰੁਪਿੰਦਰ ਸਿੰਘ ਬਰਾੜ ਜ਼ਿਲ੍ਹਾ ਖੇਡ ਅਫ਼ਸਰ, ਚਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ, ਰਾਜ ਬਹਾਦਰ ਸਿੰਘ, ਅਮਰਿੰਦਰ ਸਿੰਘ ਬਰਾੜ, ਨੇਕ ਪ੍ਰਤਾਪ ਸਿੰਘ ਬਾਵਾ, ਹਿਮਾਂਸ਼ੂ ਅਤੇ ਦਿਲਬਾਗ ਸਿੰਘ ਔਲਖ ਬਲਾਕ ਪ੍ਰਧਾਨ, ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਦਫ਼ਤਰੀ ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।

 

Related posts

ਲੋਕਾਂ ਦੀਆਂ ਜਾਨਾਂ ਦੀ ਬਜਾਏ ਜ਼ੀਰਾ ਕਾਂਡ ’ਚ ਸਰਕਾਰ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਦਾ ਰੱਖ ਰਹੀ ਹੈ ਖਿਆਲ: ਸੁਖਬੀਰ ਬਾਦਲ

punjabusernewssite

ਮੀਟਿੰਗ ਤੋਂ ਜਵਾਬ ਦੇਣ ’ਤੇ ਨਰਾਜ਼ ਕਿਸਾਨਾਂ ਨੇ ਮੁੂੜ ਵਿਤ ਮੰਤਰੀ ਦੀ ਰਿਹਾਇਸ਼ ਘੇਰੀ

punjabusernewssite

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜ਼ੀਰਾ ਦਾ ਦੌਰਾ

punjabusernewssite