ਫ਼ਿਰੋਜ਼ਪੁਰ, 26 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਹਲਕਿਆਂ ਅੰਦਰ ਨਵੀਆਂ ਸੜਕਾਂ ਅਤੇ ਪੁਰਾਣੀਆਂ ਦੀ ਰਿਪੇਅਰ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਜਿਸ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਵੀ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਲੜੀ ’ਚ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 16 ਵਿਖੇ ਕੰਸਟਰੱਕਸ਼ਨ ਆਫ਼ ਮੈਟਲ ਰੋਡ ਬਲਾਕੀ ਵਾਲਾ ਖੂਹ ਤੋਂ ਪਿੰਡ ਇੱਛੇ ਵਾਲਾ ਦਾ ਨੀਂਹ ਪੱਥਰ ਰੱਖਿਆ ਗਿਆ।
Big News: ਭਗਵੰਤ ਮਾਨ ਦੀ ਹਾਜ਼ਰੀ ’ਚ 28 ਨੂੰ ‘ਆਪ’ ਵਿਚ ਸ਼ਾਮਲ ਹੋਣਗੇ ਡਿੰਪੀ ਢਿੱਲੋਂ
ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਇਸ ਸੜਕ ਦੀ ਲੰਬਾਈ ਕਰੀਬ ਡੇਢ ਕਿੱਲੋਮੀਟਰ ਹੈ ਜੋ 40 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ, ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ, ਐਮ.ਈ. ਚਰਨਪਾਲ ਸਿੰਘ, ਜੇ.ਈ. ਲਵਪ੍ਰੀਤ ਸਿੰਘ, ਜਸਬੀਰ ਸਿੰਘ ਜੋਸਨ, ਰਾਜ ਬਹਾਦਰ ਸਿੰਘ, ਬਲਦੇਵ ਸਿੰਘ ਮੱਲ੍ਹੀ ਬਲਾਕ ਪ੍ਰਧਾਨ, ਦਲੇਰ ਭੁੱਲਰ ਬਲਾਕ ਪ੍ਰਧਾਨ, ਹਰਮੀਤ ਸਿੰਘ ਖਾਈ, ਹਿਮਾਂਸ਼ੂ ਠੱਕਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Share the post "MLA ਰਣਬੀਰ ਭੁੱਲਰ ਨੇ ਬਲਾਕੀ ਵਾਲਾ ਖੂਹ ਤੋਂ ਪਿੰਡ ਇੱਛੇ ਵਾਲਾ ਤੱਕ ਸੜਕ ਦਾ ਰੱਖਿਆ ਨੀਂਹ ਪੱਥਰ"