MLA Ranbir Bhullar ਨੇ ਸ਼ਹਿਰ ਵਿੱਚ ਸੁਪਰ ਸੱਕਸ਼ਨ ਮਸ਼ੀਨ ਨਾਲ ਸ਼ੁਰੂ ਕਰਵਾਈ ਸੀਵਰੇਜ ਦੀ ਸਫ਼ਾਈ

Date:

spot_img

Firozpur News: ਸ਼ਹਿਰ ਵਿੱਚ ਸੀਵਰੇਜ ਸਬੰਧੀ ਆ ਰਹੀ ਸਮੱਸਿਆ ਦੇ ਹੱਲ ਲਈ ਵਿਧਾਇਕ ਫਿਰੋਜਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਦਾਣਾ ਮੰਡੀ ਦੇ ਬਾਹਰ ਇੱਸ਼ੇ ਵਾਲਾ ਰੋਡ ਤੇ ਸੁਪਰ ਸੱਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਇਸ ਕੰਮ ਦੇ ਸ਼ੁਰੂ ਹੋਣ ਨਾਲ ਸੀਵਰੇਜ ਓਵਰਫਲੋਅ ਹੋਣ ‘ਤੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਦੇ ਹੱਲ ਹੋਣ ਦੀ ਆਸ ਬੱਝੀ ਹੈ।

ਇਹ ਵੀ ਪੜ੍ਹੋ ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ’ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ :ਮੰਤਰੀ ਸ਼੍ਰੀ ਕਟਾਰੂਚੱਕ

ਉਨ੍ਹਾਂ ਕਿਹਾ ਕਿ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਜਿਸ ਏਰੀਏ ਵਿੱਚ ਵੀ ਸੀਵਰੇਜ ਬਲੋਕੇਜ ਦੀ ਸਮੱਸਿਆ ਹੋਵੇਗੀ ਉੱਥੇ ਮਸ਼ੀਨ ਭੇਜ ਕੇ ਸੀਵਰੇਜ ਸਬੰਧੀ ਆ ਰਹੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Canada News: ਕੈਨੇਡਾ ਏਅਰ ਫੋਰਸ ’ਚ ਅਫ਼ਸਰ ਬਣਿਆ ਪੰਜਾਬ ਦਾ ਨੌਜਵਾਨ ਹਰਜੋਤ ਸਿੰਘ

Canada News: ਜਿਸ ਘਰ ਦੀਆਂ ਪਿਛਲੀਆਂ ਪੀੜ੍ਹੀਆਂ ਨੇ ਦੇਸ਼...

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...