MLA ਰਣਬੀਰ ਸਿੰਘ ਭੁੱਲਰ ਨੇ ਸਕੂਲ ਆਫ ਐਮੀਨੈਂਸ ਅਤੇ PM ਸ਼੍ਰੀ ਸਕੂਲ ਲੜਕੇ ਵਿਖੇ ਮੈਗਾ PTM ਚ ਕੀਤੀ ਸ਼ਿਰਕਤ

0
43
+1

👉ਰਾਜ ਦੇ ਸਰਕਾਰੀ ਸਕੂਲਾਂ ਨੂੰ ਅੰਤਰਾਸ਼ਟਰੀ ਪੱਧਰ ਦੇ ਬਨਾਉਣ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ:ਭੁੱਲਰ
Firozpur News: Mega PTM Meeting in Punjab Schools: ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਅਤੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਾਲਾਨਾ ਨਤੀਜੇ ਐਲਾਨਣ ਮੌਕੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰੀਖਿਆਵਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਗੱਲਬਾਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਸਹੁਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਨੇ ਸੈਸ਼ਨ 2025-26 ਲਈ ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿੱਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ, ਸਿੱਖਿਆ ਵਿਭਾਗ ਵਿੱਚ ਨਵੀ ਭਰਤੀ ਕਰਨ ਤੋਂ ਇਲਾਵਾ ਸਕੂਲਾਂ ਵਿੱਚ ਕਲਾਸ ਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਬਹੁੱਤ ਵੱਡਾ ਬਜਟ ਰੱਖਿਆ ਗਿਆ ਹੈ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਹੋਰ ਬਿਹਤਰ ਹੋਏ ਹਨ ਅਤੇ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਅਤੇ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ ਲਈ ਦਾਖਲ ਕਰਵਾਉਣ। ਇਸ ਤੋਂ ਇਲਾਵਾ ਇਸ ਮੌਕੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਵੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਵਿਧਾਇਕ ਰਣਬੀਰ ਭੁੱਲਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਕੁੱਝ ਪ੍ਰਾਜੈਕਟ ਵੀ ਦੇਖੇ ਗਏ ਅਤੇ ਉਨ੍ਹਾਂ ਇਸ ਕੰਮ ਲਈ ਵਿਦਿਆਰਥੀਆਂ ਦੀ ਖੁੱਲ ਕੇ ਸਰਾਹਣਾ ਕੀਤੀ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ- ਹਰਜੋਤ ਸਿੰਘ ਬੈਂਸ

ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਵਿੱਚ ਕੀਤੇ ਸੁਧਾਰਾਂ ਲਈ ਸ਼ਲਾਘਾ ਕੀਤੀ।ਇਸ ਤੋਂ ਇਲਾਵਾ ਜ਼ਿਲਾ ਸਿੱਖਿਆ ਅਫਸਰਾਂ ਵੱਲੋਂ ਜ਼ਿਲ੍ਹੇ ਦੇ ਹੋਰਨਾਂ ਸਕੂਲਾਂ ਵਿੱਚ ਵੀ ਨਤੀਜੇ ਐਲਾਨਣ ਸਬੰਧੀ ਸਮਾਗਮ ਦੌਰਾਨ ਮੈਗਾ ਪੀਟੀਐਮ ਵਿੱਚ ਸ਼ਾਮਿਲ ਹੋ ਕੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਇਨਚਾਰਜ ਨਿਤੀਮਾ, ਰਜੇਸ਼ ਮਹਿਤਾ ਪ੍ਰਿੰਸੀਪਲ, ਇੰਦਰਪਾਲ ਸਿੰਘ, ਰਾਜੀਵ ਮੈਨੀ, ਸੁਖਵਿੰਦਰ ਸਿੰਘ, ਹਰਲੀਨ ਕੌਰ, ਸੁਖਪ੍ਰੀਤ ਕੌਰ, ਬਲਰਾਜ ਸਿੰਘ, ਲਲਿਤ ਕੁਮਾਰ, ਕਮਲਜੀਤ, ਹਿਮਾਂਸ਼ੂ ਠੱਕਰ ਪੀ ਏ, ਅਮਰਿੰਦਰ ਸਿੰਘ ਬਰਾੜ, ਪਰਵੀਨ ਮੰਗਲ,ਗੁਰਭੇਜ ਸਿੰਘ ਸਮੇਤ ਸਕੂਲਾਂ ਦਾ ਸਟਾਫ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here