ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਸੋਡੇ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

Date:

spot_img

Ferozepur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਪਿੰਡ ਸੋਡੇ ਵਾਲਾ ਦੇ ਸਰਕਾਰੀ ਸਕੂਲ ਵਿਖੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਵਿਧਾਇਕ ਰਣਬੀਰ ਭੁੱਲਰ ਨੇ ਦੱਸਿਆ ਕੀ ਇਸ ਆਂਗਨਵਾੜੀ ਸੈਂਟਰ ਨੂੰ ਬਣਾਉਣ ਲਈ 9 ਲੱਖ 4 ਹਜਾਰ ਰੁਪਏ ਦਾ ਖਰਚ ਆਵੇਗਾ ਅਤੇ ਅਗਲੇ ਦੋ ਮਹੀਨਿਆਂ ਤੱਕ ਇਸ ਸੈਂਟਰ ਦਾ ਕੰਮ ਮੁਕੰਮਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਸੈਂਟਰ ਪਿੰਡ ਦੇ ਛੋਟੇ ਬੱਚਿਆਂ ਦੀ ਪੜ੍ਹਾਈ ਤੇ ਦੇਖਭਾਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਇਹ ਵੀ ਪੜ੍ਹੋ  ਕਿਸਾਨਾਂ ਤੇ ਕੇਂਦਰ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਹੋਣਗੇ ਸ਼ਾਮਲ

ਉਨਾਂ ਕਿਹਾ ਕਿ ਸੈਂਟਰ ਦੇ ਮੁਕੰਮਲ ਹੋ ਜਾਣ ‘ਤੇ ਜਿੱਥੇ ਛੋਟੇ ਬੱਚਿਆਂ ਨੂੰ ਮਾਪਿਆਂ ਵੱਲੋਂ ਬਹੁਤ ਦੂਰ ਲਿਜਾਣ ਦੀ ਲੋੜ ਨਹੀਂ ਪਵੇਗੀ, ਉੱਥੇ ਨਾਲ ਹੀ ਪਿੰਡ ਵਿੱਚ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਦੀ ਪੜ੍ਹਾਈ ਅਤੇ ਦੇਖਭਾਲ ਲਈ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਅਹਿਮ ਧਿਆਨ ਦੇ ਰਹੀ ਹੈ ਅਤੇ ਸੂਬੇ ਅੰਦਰ ਹਰ ਖੇਤਰ ਵਿੱਚ ਵਿਕਾਸ ਲਈ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਜਾ ਰਹੇ ਹਨ।ਇਸ ਮੌਕੇ ਦਿਲਬਾਗ ਸਿੰਘ ਸਰਪੰਚ, ਮੰਗਲ ਸਿੰਘ ਸਰਪੰਚ, ਸੁਖਦੇਵ ਸਿੰਘ ਠੇਕੇਦਾਰ,ਕੁਲਦੀਪ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਜੋਸਨ ਮੈਂਬਰ ਪੰਚਾਇਤ, ਪ੍ਰਗਟ ਸਿੰਘ ਗਿੱਲ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਰੇਲਵੇ ਸਟੇਸ਼ਨਾਂ ’ਤੇ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ

ਨਿਊਜ਼ ਡੈਸਕ : ਰੇਲ ਯਾਤਰੀਆਂ ਲਈ ਇੱਕ ਨਵੀਂ ਸਹੂਲਤ...

ਰਾਜਾ ਵੜਿੰਗ ਵੱਲੋਂ ਅਫ਼ੀਮ ਤੇ ਭੁੱਕੀ ਦੇ ਪਰਮਿਟ ਜਾਰੀ ਕਰਨ ਦੀ ਵਕਾਲਤ

ਨਿਊਜ਼ ਡੈਸਕ :  ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਤਾਂ...