ਵਿਧਾਇਕ ਸਵਨਾ ਨੇ ਪਿੰਡ ਮੌਜਮ ਵਿਖੇ ਬਣਾਏ ਗਏ ਗੰਦੇ ਪਾਣੀ ਦੀ ਨਿਕਾਸੀ ਦੇ ਨਾਲੇ ਦਾ ਕੀਤਾ ਉਦਘਾਟਨ

0
35
+1

Fazilka News : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਮੌਜਮ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਗੰਦੇ ਪਾਣੀ ਦੀ ਨਿਕਾਸੀ ਦੇ ਨਾਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀ ਸਵਨਾ ਨੇ ਕਿਹਾ ਕਿ ਪਿੰਡਾਂ ਵਿਖ਼ੇ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਗੰਦੇ ਪਾਣੀ ਦੀ ਨਿਕਾਸੀ ਸੁਯੋਗ ਢੰਗ ਨਾਲ ਹੋਣੀ ਚਾਹੀਦੀ ਹੈ, ਜਿਸ ਕਰਕੇ ਪ੍ਰੋਜੈਕਟ ਦੀ ਸਿਰਜਣਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ-ਸੜਕਾਂ ਨੂੰ ਰੋਕ ਕੇ ਪੰਜਾਬ ਦੀ ਤਰੱਕੀ ਨੂੰ ਨੁਕਸਾਨ ਨਾ ਪਹੁੰਚਾਓ

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਿਹਤ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਗੰਦਗੀ ਦਾ ਫੈਲਾਅ ਨਾ ਹੋਵੇ ਇਸ ਕਰਕੇ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਪਰਮਜੀਤ ਸਿੰਘ ਨੂਰ ਸ਼ਾਹ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਆਲਮ ਸ਼ਾਹ, ਸਾਹਿਬ ਸਿੰਘ ਸਰਪੰਚ ਨਵੀ ਬਸਤੀ ਸਲੇਮ ਸ਼ਾਹ, ਬੱਗੂ ਸਿੰਘ ਸਰਪੰਚ ਮੌਜਮ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

+1

LEAVE A REPLY

Please enter your comment!
Please enter your name here