Maur Mandi News: ਜਿਲ੍ਹਾ ਬਠਿੰਡਾ ਦੇ ਹਲਕਾ ਮੋੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਅੱਜ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੇ ਸਮੇਂ ਦੀ ਰਾਜਨੀਤੀ ਅਤੇ ਪੰਜਾਬ ਦੇ ਸੁਹਿਰਦ ਭਵਿੱਖ ਬਾਰੇ ਬਹੁਤ ਹੀ ਸਾਰਥਕ ਅਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁਲਾਕਾਤ ਤੋਂ ਬਾਅਦ ਵਿਧਾਇਕ ਮਾਈਸਰਖ਼ਾਨਾ ਨੇ ਕਿਹਾ ਕਿ,‘‘ਸ਼੍ਰੀ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ-ਪੱਖੀ ਰਾਜਨੀਤੀ ਹਮੇਸ਼ਾ ਹੀ ਸਾਨੂੰ ਨਵੀਂ ਊਰਜਾ ਦਿੰਦੀ ਹੈ। ਆਉਣ ਵਾਲਾ ਸਮਾਂ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਅਤੇ ਨਵੇਂ ਬਦਲਾਅ ਦਾ ਹੋਵੇਗਾ।” ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਦੇ ਕੰਮ ਕੀਤੇ ਗਏ ਹਨ ਤੇ ਮੁੜ ਪੰਜਾਬ ਦੇ ਲੋਕ ਸ਼੍ਰੀ ਅਰਵਿੰਦ ਕੇਜ਼ਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਨੂੰ ਮੌਕਾ ਦੇਣ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




