👉ਰੁੱਖ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦਾ ਕੀਤਾ ਆਗਾਜ਼, ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਜਲਦੀ ਹੱਲ ਦਾ ਦਿੱਤਾ ਭਰੋਸਾ
Bathinda News: ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਵਾਰਡ ਨੰਬਰ 4 ਦੀ ਗਗਨ ਸੁਸਾਇਟੀ ਦੇ ਪਾਰਕ ਵਿੱਚ ਲੋਕਾਂ ਦੇ ਬੈਠਣ ਲਈ ਤਿਆਰ ਕੀਤੀ ਗਈ ਆਧੁਨਿਕ ਹੱਟ ਦਾ ਐਤਵਾਰ ਨੂੰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਲੋਕ ਅਰਪਣ ਕੀਤਾ। ਇਸ ਮੌਕੇ ਵਾਰਡ ਦੇ ਕੌਂਸਲਰ ਸ੍ਰੀ ਉਮੇਸ਼ ਗਰਗ ‘ਗੋਗੀ’ ਦੀ ਅਗਵਾਈ ਹੇਠ ਗਗਨ ਸੁਸਾਇਟੀ ਦੇ ਵਸਨੀਕਾਂ ਨੇ ਮੇਅਰ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਇਲਾਕਾ ਵਾਸੀਆਂ ਨੇ ਨਗਰ ਨਿਗਮ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਵੀ ਕੀਤੀ।ਮੇਅਰ ਨੇ ਦੱਸਿਆ ਕਿ ਇਸ ਨਵੀਂ ਹੱਟ ਵਿੱਚ ਲੋਕਾਂ ਦੀ ਸਹੂਲਤ ਲਈ ਪੱਖਿਆਂ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਗਰਮੀ ਦੇ ਮੌਸਮ ਦੌਰਾਨ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਆਰਾਮਦਾਇਕ ਮਾਹੌਲ ਮਿਲ ਸਕੇ।
ਇਹ ਵੀ ਪੜ੍ਹੋ CM Bhagwant Singh Mann ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੰਤਵ ਹਰ ਵਾਰਡ ਵਿੱਚ ਇੱਕਸਾਰ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ, “ਪਾਰਕ ਸਿਰਫ਼ ਹਰਿਆਵਲੀ ਲਈ ਹੀ ਨਹੀਂ, ਸਗੋਂ ਸਮਾਜਿਕ ਮਿਲਾਪ, ਸੈਰ-ਸਪਾਟੇ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਵੀ ਅਹਿਮ ਕੇਂਦਰ ਹਨ। ਇਸ ਲਈ ਨਗਰ ਨਿਗਮ ਪਾਰਕਾਂ ਦੇ ਸੁੰਦਰੀਕਰਨ ਅਤੇ ਆਧੁਨਿਕ ਸਹੂਲਤਾਂ ਦੇ ਵਿਸਥਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਲੋਕਾਂ ਦਾ ਭਰੋਸਾ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।”ਇਸ ਉਪਰੰਤ ਮੇਅਰ ਨੇ ਪਾਰਕ ਵਿੱਚ ਰੁੱਖ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ “ਵਾਤਾਵਰਣ ਦੀ ਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ;3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ
ਜੇ ਹਰ ਵਿਅਕਤੀ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮਿਲੇਗਾ।”ਇਸ ਦੌਰਾਨ ਮੇਅਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਜਨਤਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ।ਪਾਰਕ ਵਿੱਚ ਪਹਿਲਾਂ ਤੋਂ ਬਣੀ ਮਹਿਲਾਵਾਂ ਲਈ ਹੱਟ ਦੇ ਸੁੰਦਰੀਕਰਨ ਦੀ ਮੰਗ ’ਤੇ ਮੇਅਰ ਨੇ ਕਿਹਾ ਕਿ “ਮਹਿਲਾਵਾਂ ਦੀ ਸਹੂਲਤ ਸਾਡੀ ਪਹਿਲ ਹੈ। ਬਹੁਤ ਜਲਦ ਇਸ ਹੱਟ ਦਾ ਸੁੰਦਰੀਕਰਨ ਵੀ ਕਰਵਾਇਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਹੋਰ ਬਿਹਤਰ ਅਤੇ ਸੁਖਦਾਇਕ ਮਾਹੌਲ ਮਿਲ ਸਕੇ।” ਕੌਂਸਲਰ ਸ੍ਰੀ ਉਮੇਸ਼ ਗਰਗ ‘ਗੋਗੀ’ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਲਾਕਾ ਵਾਸੀਆਂ ਦੀ ਭਲਾਈ ਲਈ ਇਸੇ ਤਰ੍ਹਾਂ ਵਿਕਾਸ ਦੇ ਕੰਮ ਜਾਰੀ ਰਹਿਣਗੇ। ਇਸ ਮੌਕੇ ਗਗਨ ਸੁਸਾਇਟੀ ਦੇ ਪਤਵੰਤੇ ਵਿਅਕਤੀ, ਮਹਿਲਾਵਾਂ, ਸੀਨੀਅਰ ਸਿਟੀਜ਼ਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





