spot_img
spot_img

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਪ੍ਰਧਾਨ ਮੰਤਰੀ ਮੋਦੀ ਆਪਣੇ ਕਾਰੋਬਾਰੀ ਦੋਸਤਾਂ ਨੂੰ ਵਿਦੇਸ਼ੀ ਦੌਰਿਆਂ ‘ਤੇ ਨਾਲ ਲੈ ਜਾਂਦੇ ਹਨ ਅਤੇ ਉਨ੍ਹਾਂ ਲਈ ਵਪਾਰਕ ਸਮਝੌਤੇ ਪੱਕੇ ਕਰਕੇ ਫਿਰ ਵਾਪਸੀ ਕਰ ਲੈਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, “ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।”

ਇਹ ਵੀ ਪੜ੍ਹੋ  ਬਿਜਲੀ ਦੇ ਖੰਭਿਆਂ ਤੋਂ ਮੁਕਤ ਹੋਵੇਗਾ ਪੰਜਾਬ; ਭਗਵੰਤ ਮਾਨ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

👉ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ “ਵਿਸ਼ਵ ਗੁਰੂ” ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।

ਇਹ ਵੀ ਪੜ੍ਹੋ  Amritsar News: ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

👉ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।
👉ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...