Delhi News: Modi Govt; ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਚਨਚੇਤ ਸੰਸਦ ਦੇ ਦੋਵਾਂ ਸਦਨਾਂ ਦਾ ਸੈਸ਼ਨ ਬੁਲਾ ਲਿਆ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਲੋਕ ਸਭਾ ਦਾ ਸੈਸ਼ਨ 30 ਨਵੰਬਰ ਨੂੰ ਅਤੇ ਰਾਜ ਸਭਾ ਨੁੰ 2 ਦਸੰਬਰ 2026 ਨੂੰ ਬੁਲਾਇਆ ਗਿਆ ਹੈ ਤੇ ਦੋਵਾਂ ਸਦਨਾਂ ਦੀ ਕਾਰਵਾਈ 3 ਦਸੰਬਰ ਤੱਕ ਚੱਲੇਗੀ।
ਇਹ ਵੀ ਪੜ੍ਹੋ 👉ਬਠਿੰਡਾ ਦੀ ਸਿਆਸਤ ਦੇ ਰੰਗ; ਕੱਲ੍ਹ ਤੱਕ ਇੱਕ-ਦੂਜੇ ਦੇ ਕੱਟੜ ਵਿਰੋਧੀ ਰਹੇ, ਹੁਣ ਬਣਨਗੇ ਇੱਕ-ਦੂਜੇ ਦੇ ਰਾਹਾਂ ਦੇ ਪਾਧੀਂ !
ਇਸਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਵੀ ਸ਼ੁੱਕਰਵਾਰ ਸ਼ਾਮ ਸੱਦੀ ਗਈ ਹੈ। ਸਿਆਸੀ ਗਲਿਆਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਕੇਂਦਰ ਸਰਕਾਰ ਵੱਲੋਂ ਦੋਵਾਂ ਸਦਨਾਂ ਨੂੰ ਬੁਲਾਉਣ ਦਾ ਮੁੱਖ ਮੰਤਵ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰਨ ਦਾ ਲੱਗਦਾ ਹੈ। ਇਸਦੇ ਲਈ ਦੋਨਾਂ ਸਦਨਾਂ ਵਿਚ ਦੋ-ਤਿਹਾਈ ਬਹੁਮਤ ਦੀ ਲੋੜ ਹੈ। ਪ੍ਰੰਤੂ ਅੰਕੜਿਆਂ ਮੁਤਾਬਕ ਹਾਲੇ ਵੀ ਐਨਡੀਏ ਕੋਲ ‘ਨੰਬਰਾਂ’ ਦੀ ਘਾਟ ਹੈ।
ਇਹ ਵੀ ਪੜ੍ਹੋ 👉ਸੰਯੁਕਤ ਕਿਸਾਨ ਮੋਰਚੇ ਬਠਿੰਡਾ ਦੀ ਅਗਵਾਈ ਦੇ ‘ਚ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਵਿਸ਼ਾਲ ਕਿਸਾਨ ਕਾਨਫਰੰਸ ਆਯੋਜਿਤ
ਉਧਰ, ਸਰਕਾਰ ਦੇ ਇਸ ਪੈਂਤੜੇ ਨੂੰ ਦੇਖਦਿਆਂ ਇੰਡੀਆ ਗਠਜੋੜ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਦੀ ਕੌਮੀ ਆਗੂ ਸ਼੍ਰੀਮਤੀ ਸੋਨੀਆ ਗਾਂਧੀ ਨੇ ਆਪਣੀ ਰਿਹਾਇਸ਼ ‘ਤੇ ਗਠਜੋੜ ਦੀ ਇੱਕ ਮੀਟਿੰਗ ਸੱਦ ਲਈ ਹੈ, ਜਿਸਦੇ ਵਿਚ ਸਰਕਾਰ ਦੀ ਰਣਨੀਤੀ ਦਾ ਟਾਕਰਾ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













