Moga News: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਇਸ ਕਾਰਵਾਈ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਡਾ. ਅਮਨਦੀਪ ਕੌਰ ਅਰੋੜਾ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਹਨ। ਇਸ ਦੇ ਨਾਲ ਹੀ ਉਹ ਪੰਜਾਬ ਵਿੱਚ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।
ਇਹ ਵੀ ਪੜ੍ਹੋ👉Canada News: ਟੋਰਾਂਟੋ ‘ਚ ਮਹਿਲਾ ਯਾਤਰੀ ਨਾਲ ਕਥਿਤ ਜਿਨਸੀ ਸ਼ੋਸ਼ਣ, ਪੰਜਾਬ ਮੂਲ ਦਾ 32 ਸਾਲਾ ਵਿਅਕਤੀ ਗ੍ਰਿਫ਼ਤਾਰ
ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰ ਸੂਚੀ ਵਿੱਚ ਵੀ ਡਾ. ਅਮਨਦੀਪ ਕੌਰ ਅਰੋੜਾ ਨੂੰ ਮੋਗਾ ਹਲਕੇ ਤੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਫਿਲਹਾਲ ED ਦੀ ਇਸ ਕਾਰਵਾਈ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਉਂਦਾ ਹੈ, ਇਸ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




