“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

0
36
+1

Moga News:ਮਾਨਯੋਗ ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਮਿਤੀ 04/03/2024 ਨੂੰ ਵੱਖ-ਵੱਖ 09 ਵਿਅਕਤੀਆਂ ਦੇ ਖਿਲਾਫ 06 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 10 ਗ੍ਰਾਮ ਹੈਰੋਇਨ, 598 ਨਸ਼ੀਲੀਆਂ ਗੋਲੀਆਂ, 2 ਕਿਲੋ 800 ਗ੍ਰਾਮ ਡੋਡੇ ਪੋਸਤ, 5600/-ਡਰੱਗ ਮਨੀ ਸਮੇਤ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਹਟਾਇਆ

ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here