Moga News:ਮਾਨਯੋਗ ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਕੱਲ ਮਿਤੀ 28/03/2025 ਨੂੰ ਵੱਖ-ਵੱਖ 02 ਵਿਅਕਤੀਆਂ ਦੇ ਖਿਲਾਫ 02 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 40 ਗ੍ਰਾਮ ਹੈਰੋਇਨ ਅਤੇ 40,000 ਨਸ਼ੀਲੀਆ ਗੋਲੀਆ (Tramadol Hydrochloride 110 MG) ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ CM Mann ਦੀ ਧੀ ਦੇ ਪਹਿਲੇ ਜਨਮ ਦਿਨ ਮੌਕੇ ਲੱਗੀਆਂ ਰੌਣਕਾਂ
ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।