Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Date:

spot_img

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਲਵਾਰ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਲੁੱਟਿਆ ਹੋਇਆ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਗਈ ਕ੍ਰਿਪਾਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਹ ਮੋਟਰਸਾਈਕਲ 27 ਮਈ ਨੂੰ ਸੁਮਿਤ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਕੁਰੂਕਸ਼ੇਤਰ, ਹਰਿਆਣਾ ਹਾਲ ਅਬਾਦ ਮੋਗਾ ਤੋਂ ਉਸ ਸਮੇਂ ਖੋਹ ਲਿਆ ਸੀ ਜਦੋ ਉਹ ਆਪਣੀ ਡਿਊਟੀ ਖਤਮ ਕਰਕੇ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ ਤਾਂ ਟੈਕੀ ਵਾਲੀ ਗਲੀ, ਮੋਗਾ ਨੇੜੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਰੋਕ ਕੇ ਕ੍ਰਿਪਾਨ ਦੀ ਨੋਕ ‘ਤੇ ਉਸਦਾ ਮੋਟਰਸਾਈਕਲ ਖੋਹ ਲਿਆ ਸੀ।

ਇਹ ਵੀ ਪੜ੍ਹੋ 👉30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਇਸ ਸਬੰਧੀ ਮੁਕੱਦਮਾ ਨੰਬਰ 126 ਮਿਤੀ 28.05.2026 ਅਧੀਨ ਧਾਰਾ 304 ਬੀ.ਐਨ.ਐਸ. ਥਾਣਾ ਸਿਟੀ-1 ਮੋਗਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਪਾਰਟੀ ਵੱਲੋਂ ਤਕਨੀਕੀ ਅਤੇ ਮਾਨਵੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਤਰਲੋਕ ਸਿੰਘ ਉਰਫ਼ ਬਾਬਾ ਪੁੱਤਰ ਦਰਬਾਰਾ ਸਿੰਘ, ਕੁਲਦੀਪ ਸਿੰਘ ਉਰਫ਼ ਕਾਲਾ ਪੁੱਤਰ ਲਖਵੀਰ ਸਿੰਘ ਅਤੇ ਜਸਕਰਨ ਸਿੰਘ ਉਰਫ਼ ਗਰੇਵਾਲ ਪੁੱਤਰ ਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਲੁੱਟਿਆ ਹੋਇਆ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਗਈ ਕ੍ਰਿਪਾਨ ਬਰਾਮਦ ਕੀਤੀ ਗਈ। ਇਸ ਸਬੰਧੀ ਬਰਾਮਦਗੀ ਨੂੰ ਕਬਜ਼ਾ ਪੁਲਿਸ ਵਿੱਚ ਲੈ ਕੇ ਮੁਕੱਦਮੇ ਵਿੱਚ ਸ਼ਾਮਲ ਤਫ਼ਤੀਸ਼ ਕੀਤੀ ਜਾ ਰਹੀ ਹੈ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਉਹ ਪਹਿਲਾਂ ਹੋਰ ਕਿਹੜੀਆਂ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

👉ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ...