ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

Date:

spot_img

ਗੈਂਗਸਟਰ ਲੰਡਾ ਹਰੀਕਾ ਵੀ ਕੀਤਾ ਨਾਮਜਦ, ਪੁਲਿਸ ਵੱਲੋਂ ਪੁਛਗਿਛ ਜਾਰੀ
Moga News: ਮੋਗਾ ਦੇ ਕੋਟ ਈਸੇ ਖਾਂ ਵਿੱਚ ਸਥਿਤ ਹਰਬੰਸ ਨਰਸਿੰਗ ਹੋਮ ਦੇ ਡਾਕਟਰ ਅਨਿਲਜੀਤ ਕੰਬੋਜ ਉਪਰ ਲੰਘੀ 4 ਜੁਲਾਈ ਨੂੰ ਹੋਏ ਜਾਨਲੇਵਾ ਹਮਲੇ ਦੇ ਵਿਚ ਮੋਗਾ ਪੁਲਿਸ ਨੇ ਹੁਣ ਤੱਕ ਪੰਜ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਰਮਨਦੀਪ ਸਿੰਘ ਨੇ ਦਸਿਆ ਕਿ ਦਵਾਈ ਲੈਣ ਬਹਾਨੇ ਡਾਕਟਰ ਅਨਿਲਜੀਤ ਕੰਬੋਜ ਉਪਰ ਫਾਇਰਿੰਗ ਕਰਨ ਵਾਲਿਆਂ ਨੂੰ ਪੁਲਿਸ ਨੇ 8 ਜੁਲਾਈ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਕੈਂਪਸ ‘ਚ ਚੱਲੀ ਗੋ+ਲੀ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

ਜਿਹਨਾਂ ਵਿੱਚੋ ਖੁਸ਼ਪ੍ਰੀਤ ਸਿੰਘ ਤੇ ਗੁਰਲਾਲ ਸਿੰਘ ਦੋਵੇਂ ਵਾਪਸੀ ਵਾਸੀ ਗਾਰਡਨ ਕਲੌਨੀ, ਪੱਟੀ ਅਤੇ ਗੁਰਮਨਦੀਪ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਜਿਲ੍ਹਾ ਤਰਨਤਾਰਨ ਸ਼ਾਮਲ ਹਨ। ਹੁਣ ਇੰਨ੍ਹਾਂ ਤੋਂ ਇਲਾਵਾ ਹਰਮੀਤ ਸਿੰਘ ਉਰਫ ਮੀਤੂ (ਉਮਰ ਕਰੀਬ 25 ਸਾਲ) ਵਾਸੀ ਤਲਵੰਡੀ ਸ਼ੋਭਾ ਸਿੰਘ ਨੁੰ ਕੇਸ ਵਿਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਪੜਤਾਲ ਦੌਰਾਨ ਮੁਲਜਮ ਪਾਸੋ ਇੱਕ ਦੇਸੀ ਕੱਟਾ ਬ੍ਰਾਮਦ ਹੋਇਆ ਹੈ।ਮੁਢਲੀ ਪੜਤਾਲ ਦੌਰਾਨ ਮੀਤੂ ਨੇ ਹਥਿਆਰ ਮੁਹੱਈਆਂ ਕਰਵਾਏ ਸਨ।

ਇਹ ਵੀ ਪੜ੍ਹੋ ਲੁਧਿਆਣਾ ‘ਚ ਬੋਰੀ ਵਿਚ ਮਿਲੀ ਲਾਸ਼ ਦਾ ਮਾਮਲਾ;ਸਹੁਰਾ ਪ੍ਰਵਾਰ ਹੀ ਨਿਕਲਿਆ ਕਾ+ਤ+ਲ,ਜਾਂਚ ਜਾਰੀ

ਡੀਐਸਪੀ ਨੇ ਦਸਿਆ ਕਿ 8 ਜੁਲਾਈ ਨੂੰ ਗ੍ਰਿਫਤਾਰ ਕੀਤੇ ਮੁਲਜਮਾਂ ਨੂੰ 9 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕਰਕੇ 06 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਹਨਾਂ ਪਾਸੋਂ ਪੁੱਛਗਿੱਛ ਜਾਰੀ ਹੈ।ਜਦਕਿ ਹਰਮੀਤ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਜਦਕਿ ਇਸ ਮਾਮਲੇ ਵਿਚ ਚਰਚਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਨੂੰ ਬਤੌਰ ਦੋਸ਼ੀ ਨਾਮਜਦ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...