ਮੋਗਾ ਪੁਲਿਸ ਵੱਲੋ ਕਰੇਟਾ ਕਾਰ ’ਤੇ ਸਵਾਰ ਤਿੰਨ ਨਸ਼ਾ ਤਸਕਰ ਅੱਧਾ ਕਿਲੋਂ ਅਫ਼ੀਮ ਸਹਿਤ ਗ੍ਰਿਫਤਾਰ

Date:

spot_img

Moga News:ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਡੀਐਸਪੀ ਲਵਦੀਪ ਸਿੰਘ ਤੇ ਰਵਿੰਦਰ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਆਰਜੀ ਥਾਣਾ ਚੜਿਕ ਜਿਲਾ ਮੋਗਾ ਦੀ ਪੁਲਿਸ ਪਾਰਟੀ ਵੱਲੋ 03 ਵਿਅਕਤੀਆ ਨੂੰ ਇੱਕ ਕਰੇਟਾ ਕਾਰ ਸਮੇਤ ਕਾਬੂ ਕਰਕੇ ਉਹਨਾਂ ਪਾਸੋ 500 ਗ੍ਰਾਮ ਅਫੀਮ ਬਰਾਮਦ ਕੀਤੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਥਾਣੇਦਾਰ ਸਿਰਤਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਲਿੰਕ ਰੋਡ ਚੜਿਕ ਘੋਲੀਆ ਉਪਰ ਨਾਕਾਬੰਦੀ ਕੀਤੀ ਹੋਈ ਸੀ ਤਾ ਇਸ ਕਾਰ ਨੂੰ ਕਾਬੂ ਕੀਤਾ ਗਿਆ। ਕਾਰ ’ਚ ਸਵਾਰ ਮੁਲਜਮਾਂ ਦੀ ਪਹਿਚਾਣ ਨੀਰਜ ਮੀਨਾ, ਰਾਹੁਲ ਮੀਨਾ ਵਾਸੀ ਜਿਲਾ ਜੁਨਜੁਨੂੰ ਰਾਜਸਥਾਨ ਅਤੇ ਅਭਿਸ਼ੇਕ ਚੌਧਰੀ ਵਾਸੀ ਜਿਲਾ ਜੈਪੁਰ ਰਾਜਸਥਾਨ ਵਜੋਂ ਹੋਈ। ਪੁਲਿਸ ਨੇ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਇੰਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਤੇ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...