
Moga News: ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸਪੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐਸਪੀ ਲਵਦੀਪ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਐਂਟੀਨਾਰਕੋਟਿਕ ਡਰੱਗ ਸੈੱਲ ਵੱਲੋਂ ਇੱਕ ਦੋਸ਼ੀ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਾਘਾਪੁਰਾਣਾ ਤੋਂ ਜੈ ਸਿੰਘ ਵਾਲਾ ਲਿੰਕ ਰੋਡ ’ਤੇ ਜਾ ਰਹੀ ਸੀ ਤਾਂ ਰਸਤੇ ਵਿੱਚ ਇੱਕ ਨੋਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪਹਿਨੀ ਹੋਈ ਜੈਕਟ ਦੀ ਸੱਜੀ ਜੇਬ ਵਿੱਚ ਮੋਮੀ ਲਿਫਾਫਾ ਹੇਠਾਂ ਸੁੱਟ ਕੇ ਮੌਕਾ ਤੋਂ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਵੱਲੋਂ ਉਕਤ ਨੋਜਵਾਨ ਨੂੰ ਕਾਬੂ ਕੀਤਾ ਗਿਆ
ਇਹ ਵੀ ਪੜ੍ਹੋ ਬਠਿੰਡਾ ਕਤਲ ਕਾਂਡ: ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ;ਇੱਕ ਪਿਸਤੌਲ ਬਰਾਮਦ
ਜਿਸ ਦਾ ਨਾਮ ਪਤਾ ਪੁੱਛਿਆ ਗਿਆ ਜਿਸ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ ਅਕਾਸ਼ ਵਾਸੀ ਬੁੱਧ ਸਿੰਘ ਵਾਲਾ ਦੱਸਿਆ ਅਤੇ ਉਕਤ ਵਿਅਕਤੀ ਵੱਲੋਂ ਸੁੱਟੀ ਗਏ ਮੋਮੀ ਲਿਫਾਫੇ ਨੂੰ ਚੈਕ ਕਰਨ ਅਤੇ ਵਜਨ ਕਰਨ ਪਰ 100 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਉਕਤ ਵਿਅਕਤੀ ਖਿਲਾਫ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਨੰਬਰ 23 ਮਿਤੀ 14/02/2025 ਅ/ਧ 21/61/85 ਥਾਣਾ ਬਾਘਾਪੁਰਾਣਾ ਦਰਜ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




