ਮੋਗਾ ਪੁਲਿਸ ਵੱਲੋ 546 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀ ਨੂੰ ਕਾਬੂ ਕੀਤਾ

0
66

Moga News:ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ IPS/ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ, SP(D) ਮੋਗਾ, ਲਵਦੀਪ ਸਿੰਘ DSP (D) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਐਂਟੀਨਾਰਕੋਟਿਕ ਡਰੱਗ ਸੈਲ ਮੋਗਾ ਵੱਲੋਂ 02 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋ 546 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ/ਗੱਡੀਆਂ ਖੋਹ ਕਰਨ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਇਹ ਕਿ ਮਿਤੀ: 05/02/2025 ਨੂੰ ਦੌਰਾਨੇ ਗਸ਼ਤ ਐਂਟੀਨਾਰਕੋਟਿਕ ਡਰੱਗ ਸੈਲ ਮੋਗਾ ਦੇ ਸ:ਥ: ਹਰਜਿੰਦਰ ਸਿੰਘ ਵੱਲੋਂ ਸ਼ੱਕੀ ਹਾਲਤ ਵਿੱਚ ਖੜੇ 02 ਨੋਜਵਾਨਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕਿਆ ਗਿਆ ਅਤੇ ਰਮਨਦੀਪ ਸਿੰਘ, ਡੀ.ਐਸ.ਪੀ. ਧਰਮਕੋਟ ਦੀ ਹਾਜਰੀ ਵਿੱਚ ਤਲਾਸ਼ੀ ਲਈ ਗਈ ਜਿਸ ਦੌਰਾਨ ਜਸ਼ਨਪ੍ਰੀਤ ਸਿੰਘ ਉਰਫ ਸਾਲੂ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਚਮਿੰਡਾ ਦੇਵੀ ਜਿਲਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਪਾਸੋਂ 276 ਗ੍ਰਾਮ ਹੈਰੋਇਨ ਅਤੇ ਜਸਪਾਲ ਸਿੰਘ ਉਰਫ ਬੱਬਲ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਨੋਨੇ ਜਿਲਾਂ ਤਰਨਤਾਰਨ ਪਾਸੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ  ਪਿੰਡ ਭਾਈ ਰੂਪਾ ਵਿਖੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਿਸ ਦੇ ਖਿਲਾਫ ਮੁੱਕਦਮਾ ਨੰਬਰ 23 ਮਿਤੀ 05/02/2025 ਅ/ਧ 21/61/85 NDPS Act ਥਾਣਾ ਧਰਮਕੋਟ ਦਰਜ ਰਜਿਸਟਰ ਕੀਤਾ ਗਿਆ ਹੈ।।ਦੋਸੀਆਨ ਜਸ਼ਨਪ੍ਰੀਤ ਸਿੰਘ ਉਰਫ ਸਾਲੂ ਅਤੇ ਜਸਪਾਲ ਸਿੰਘ ਉਰਫ ਬੱਬਲ ਉਕਤਾਨ ਨੂੰ ਮਿਤੀ:05/02/2025 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਹਨਾਂ ਪਾਸੋ ਫਾਰਵਾਰਡ ਅਤੇ ਬੈਂਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here