Moga News: ਜਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐਸਪੀ ਲਵਦੀਪ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਐਂਟੀ ਨਰਕੋਟਿਕ ਡਰੱਗ ਸੈੱਲ ਮੋਗਾ ਦੇ ਇੰਚਾਰਜ਼ ਪ੍ਰਤਾਪ ਸਿੰਘ ਦੀ ਸੁਪਰਵੀਜਨ ਹੇਠ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ 1 ਵਿਅਕਤੀ ਨੂੰ ਕਾਬੂ ਕਰਕੇ ਉਹਨਾਂ ਪਾਸੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧ ਵਿਚ ਥਾਣੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਚੜਿੱਕ ਰੋਡ ਮੋਗਾ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ ਫ਼ਰੀਦਕੋਟ ਦੇ ਨਾਮੀ ਸਕੂਲ ਅੱਗੇ ਕਾਰ ਨੂੰ ਲੱਗੀ ਅੱਗ
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਗਾਹਕਾ ਦੀ ਉਡੀਕ ਲਈ ਸੰਧੂਆਂਵਾਲਾ ਲਿੰਕ ਰੋਡ ਪਰ ਖੜਾ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਵਿਰੁਧ ਮੁਕੱਦਮਾ ਨੰਬਰ 42 ਮਿਤੀ: 21/02/2025 ਅ/ਧ 21/61/85 ਐਨਡੀਪੀਐਸ ਐਕਟ ਤਹਿਤ ਥਾਣਾ ਸਾਊਥ ਮੋਗਾ ਦਰਜ ਕੀਤਾ ਗਿਆ ਹੈ। ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਇਸ ਪਾਸੋਂ ਫਾਰਵਾਰਡ ਅਤੇ ਬੈੱਕਵਾਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।