ਮੋਗਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ

0
29

👉ਇੱਕ ਪਿਸਟਲ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਕੀਤਾ ਬਰਾਮਦ
ਮੋਗਾ, 14 ਜਨਵਰੀ: ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ ਸਿਟੀ ਮੋਗਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਸਾਊਥ ਮੋਗਾ ਇੰਸ: ਗੁਲਜਿੰਦਰਪਾਲ ਸਿੰਘ ਸੇਖੋ ਦੀ ਟੀਮ ਵੱਲੋਂ ਮਾੜੇ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਇੱਕ ਗਿਰੋਹ ਨੂੰ ਕਾਬੁੂ ਕੀਤਾ ਹੈ, ਜਿਸਦੇ ਕੋਲੋਂ ਇੱਕ ਪਿਸਟਲ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ 

ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਟੀਮ ਨੂੰ ਸੂਚਨਾ ਮਿਲੀ ਸੀ ਕਿ ਸੁਖਵੀਰ ਸਿੰਘ ਉਰਫ ਗੋਰਾ ਵਾਸੀ ਹਰਦਾਸਾ ਜਿਲਾ ਫਿਰੋਜਪੁਰ, ਜਸ਼ਨਦੀਪ ਸਿੰਘ ਉਰਫ ਫੌਜੀ ਵਾਸੀ ਫਤਿਹਗੜ ਪੰਜਤੂਰ, ਕਰਨ ਵਾਸੀ ਜੀਰਾ, ਜਸਵਿੰਦਰ ਸਿੰਘ ਉਰਫ ਗੋਰਾ ਵਾਸੀ ਧੂੜਕੋਟ ਚੜਤ ਸਿੰਘ ਵਾਲਾ, ਪ੍ਰੀਤ ਕੁਮਾਰ ਵਾਸੀ ਲੁਧਿਆਣਾ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ ਅਤੇ ਹੁਣ ਵੀ ਕਿਸੇ ਵਾਰਦਾਤ ਦੀ ਤਿਆਰੀ ਕਰ ਰਹੇ ਹਨ, ਜਿਸਤੋਂ ਬਾਅਦ ਕਾਰਵਾਈ ਕਰਦਿਆਂ ਇੰਨ੍ਹਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਇੰਨ੍ਹਾਂ ਵਿਰੁਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਨ੍ਹਾਂ ਮੁਲਜਮਾਂ ਵਿਰੁਧ ਪਹਿਲਾਂ ਵੀ ਪਰਚੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here