ਮੋਗਾ, 12 ਜਨਵਰੀ: ਐਸ.ਐਸ.ਪੀ ਅਜੈ ਗਾਂਧੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਚਲਾਈ ਮੁਹਿੰਮ ਤਹਿਤ ਐਸਪੀ ਬਾਲ ਕਿਸ਼ਨ ਸਿੰਗਲਾ ਅਤੇ ਡੀਐਸਪੀ ਰਮਨਦੀਪ ਸਿੰਘ ਧਰਮਕੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫਸਰ ਥਾਣਾ ਧਰਮਕੋਟ ਦੀ ਅਗਵਾਈ ਵਿਚ ਪੁਲਿਸ ਪਾਰਟੀ ਵੱਲੋ ਇੱਕ ਮੋਟਰਸਾਈਕਲ ਸਵਾਰ ਨੂੰ 148 ਗ੍ਰਾਂਮ ਹੈਰੋਇਨ ਸਹਿਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ ਪਿੰਡ ਦਾਨ ਸਿੰਘ ਵਾਲਾ ਵਿਖੇ ਘਰਾਂ ਨੂੰ ਅੱਗ ਲਗਾਉਣ ਵਾਲੇ 3 ‘ਬਦਮਾਸ਼ਾਂ’ ਨੂੰ ਪੁਲਿਸ ਨੇ ਕੀਤਾ ਕਾਬੂ, ਬਾਕੀਆਂ ਦੀ ਭਾਲ ਜਾਰੀ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਇੱਕ ਗਸ਼ਤ ਦੌਰਾਨ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਸਹਿਤ ਬੱਸ ਅੱਡਾ ਨੂਰਪੁਰ ਹਕੀਮਾਂ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਧਰਮਕੋਟ ਸਾਈਡ ਤੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ ਜਿਸਨੂੰ ਟਾਰਚ ਨਾਲ ਰੁਕਣ ਦਾ ਇਸ਼ਾਰਾ ਕੀਤਾ ਪ੍ਰੰਤੂ ਉਸਨੇ ਪੁਲਿਸ ਦੇਖ ਕੇ ਯਕਦਮ ਖਬਰਾ ਮੋਟਰਸਾਈਕਲ ਪਿੱਛੇ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੋਟਰਸਾਈਕਲ ਬੰਦ ਹੋ ਗਿਆ। ਜਿਸਤਂੋ ਬਾਅਦ ਸ਼ੱਕ ਦੇ ਬਿਨਾਹ ’ਤੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ ਤਰਨਤਾਰਨ ਦੇ ਹਰੀਕੇ ’ਚ ਦਿਨ-ਦਿਨਾੜੇ ਆੜਤੀ ਦਾ ਗੋ+ਲੀ.ਆਂ ਮਾਰ ਕੇ ਕੀਤਾ ਕ+ਤ.ਲ
ਇਸ ਮੌਕੇ ਕਾਲੇ ਰੰਗ ਦੀ ਲੱਕ ਨੂੰ ਬੰਨਣ ਵਾਲੀ ਇੱਕ ਕਿੱਟ ਵਿੱਚੋਂ 148 ਗਰਾਮ ਹੈਰੋਇਨ ਬਰਾਮਦ ਹੋਈ। ਮੋਟਰਸਾਈਕਲ ਸਵਾਰ ਦੀ ਪਹਿਚਾਣ ਤਰਸੇਮ ਸਿੰਘ ਉਰਫ ਸੇਮਾ ਵਜੋਂ ਹੋਈ। ਉਸਦੇ ਵਿਰੁਧ ਮੁਕੱਦਮਾ ਦਰਜ਼ ਕਰਕੇ ਪੁਲਿਸ ਵੱਲੋਂ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਉਕਤ ਹੈਰੋਇਨ ਕਿੱਥੋ ਖਰੀਦ ਕਰਕੇ ਲਿਆਇਆ ਹੈ ਤੇ ਅੱਗੇ ਕਿੱਥੇ-ਕਿੱਥੇ ਵੇਚਣੀ ਸੀ ਅਤੇ ਇਸਦੇ ਹੋਰ ਕਿਹੜੇ-ਕਿਹੜੇ ਨਸ਼ਾ ਸਮੱਗਲਰਾਂ ਨਾਲ ਸਬੰਧ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਮੋਗਾ ਪੁਲਿਸ ਨੇ ਮੋਟਰਸਾਈਕਲ ਸਵਾਰ ਨੂੰ 148 ਗ੍ਰਾਂਮ ਹੈਰੋਇਨ ਸਹਿਤ ਕੀਤਾ ਕਾਬੂ"