Moga News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਪਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਤਹਿਤ ਡੀ.ਐਸ.ਪੀ. ਸਿਟੀ ਮੋਗਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਮੋਗਾ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮੋਬਾਇਲ ਖੋਹ ਕਰਨ ਦੇ ਇੱਕ ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 06 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਡੀਐਸਪੀ ਨੇ ਦਸਿਆ ਕਿ ਲੰਘੀ 11 ਮਾਰਚ ਨੂੰ ਕਮਲਪ੍ਰੀਤ ਕੋਰ ਪੁੱਤਰੀ ਕੁਲਦੀਪ ਸਿੰਘ ਵਾਸੀ ਪਿੰਡ ਰਾਮੂੰਵਾਲਾ ਨਵਾਂ ਨੇ ਪੁਲਿਸ ਕੋਲ ਸਿਕਾਇਤ ਕੀਤੀ ਸੀ ਕਿ ਮੋਟਰਸਾਈਕਲ ਸਵਾਰ 2 ਮੋਨੇ ਨੋਜਵਾਨ ਉਸਦਾ ਮੋਬਾਇਲ ਫੋਨ ਮਾਰਕਾ ਸੈਮਸੰਗ ਝਪਟ ਮਾਰ ਕੇ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ ਜਿਊਲਰੀ ਸ਼ਾਪ ਗੋਲੀਕਾਂਡ: ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਪੁਲਿਸ ਨੇ ਇਸ ਸਬੰਧੀ ਪੀੜਿਤਾ ਦੇ ਬਿਆਨਾਂ ਉਪਰ ਮੁੱਕਦਮਾ ਨੰਬਰ 53 ਮਿਤੀ 15/03/2025 ਅ/ਧ 304(1),317(2) ਭਂਸ਼ ਥਾਣਾ ਸਿਟੀ ਮੋਗਾ ਦਰਜ ਕਰਕੇ ਜਦ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਇਹ ਮੋਬਾਇਲ ਫੋਨ ਗੁਰਪ੍ਰੀਤ ਸਿੰਘ ਉਰਫ ਹੈਪੀ ਅਤੇ ਮਿੱਟੂ ਸਿੰਘ ਵਾਸੀਆਨ ਚੰਦ ਨਵਾਂ ਨੇ ਖੋਹਿਆ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਹੁਣ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਨਾਲ ਉਸਦੇ ਕੋਲੋਂ ਵੱਖ ਵੱਖ ਵਾਰਦਾਤਾਂ ’ਚ ਖੋਹੇ 6 ਮੋਬਾਇਲ ਫੋਨ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ। ਦੂਜੇ ਮੁਲਜਮ ਨੂੰ ਕਾਬੂ ਕਰਨ ਲਈ ਪੁਲਿਸ ਦੀ ਛਾਪੇਮਾਰੀ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੋਗਾ ਪੁਲਿਸ ਨੇ ਮੋਬਾਇਲ ਖੋਹਣ ਵਾਲੇ ਗੈਂਗ ਦਾ ਪਰਦਾਫਾਸ, 6 ਮੋਬਾਇਲਾਂ ਦੀ ਸਹਿਤ ਇੱਕ ਕਾਬੂ"