ਮੋਗਾ ਪੁਲਿਸ ਵੱਲੋਂ ਜਿਲ੍ਹੇ ਵਿੱਚ ‘ਕਾਸੋ’ ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ਦੀ ਕੀਤੀ ਚੈਕਿੰਗ

0
54
+1

Moga News : ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਸ਼ਨੀਵਾਰ ਨੂੰ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਏਡੀਜੀਪੀ ਸਿਵ ਕੁਮਾਰ ਵਰਮਾ ਵਿਸ਼ੇਸ ਤੌਰ ’ਤੇ ਇੱਥੇ ਪੁੱਜੇ ਅਤੇ ਐਸ.ਐਸ.ਪੀ. ਮੋਗਾ ਅਜੈ ਗਾਂਧੀ ਦੇ ਨਾਲ ਮਿਲਕੇ ਸਵੇਰ 10:00 ਵਜੇ ਤੋਂ ਦੁਪਿਹਰ 02:00 ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗਾ ਵਿਚ ਚੱਲੇ ਇਸ ਸਰਚ ਅਪ੍ਰੇਸ਼ਨ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ  ਅਜਨਾਲਾ ਥਾਣੇ ’ਤੇ ਹਮਲੇ ਦਾ ਕੇਸ: ਪੁਲਿਸ ਨੇ ਫ਼ਰੀਦਕੋਟ ‘ਚੋਂ ਇੱਕ ਹੋਰ ਨੌਜਵਾਨ ਨੂੰ ਚੁੱਕਿਆ

ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਅਪ੍ਰੇਸ਼ਨ ਦੌਰਾਨ 02 ਐਸ.ਪੀ., 02 ਡੀ.ਐਸ.ਪੀ., 08 ਥਾਣਿਆਂ ਦੇ ਮੁੱਖ ਅਫਸਰਾਨ, 240 (ਐਨ.ਜੀ.ਓ. ਅਤੇ ਈ.ਪੀ.ਓ.), ਕੁੱਲ 252 ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਅਤੇ ਸਬ-ਡਵੀਜਨ ਸਿਟੀ ਮੋਗਾ ਵਿੱਚ ਪਿੰਡ ਬੁੱਕਣਵਾਲਾ, ਸਾਧਾਂ ਵਾਲੀ ਬਸਤੀ ਅਤੇ ਐਮ.ਪੀ. ਬਸਤੀ ਵਿੱਚ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ।

ਇਹ ਵੀ ਪੜ੍ਹੋ ਹਿਮਾਚਲ ’ਚ ਸੰਤ ਭਿੰਡਰਾਵਾਲੇ ਦੀਆਂ ਤਸਵੀਰਾਂ ਉਤਾਰਨ ਤੋਂ ਬਾਅਦ ਵਿਵਾਦ ਹੋਰ ਭਖਿਆ

ਦੌਰਾਨ ਚੈਕਿੰਗ 140 ਨਸ਼ੀਲੀਆਂ ਗੋਲੀਆਂ ਅਤੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸ ਤੋ ਇਲਾਵਾ 85 ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਕੁੱਲ 05 ਸ਼ੱਕੀ ਵਹੀਕਲ ਨੂੰ ਕਬਜਾ ਪੁਲਿਸ ਵਿੱਚ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ। ਹਾਜਰ ਪਬਲਿਕ ਨੇ ਦੱਸਿਆ ਕਿ ਉਹ ਨਸ਼ੇ ਦੀ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here