ਮੋਗਾ ਪੁਲਿਸ ਵੱਲੋਂ ਨਸ਼ਿਆਂ ਨਾਲ ਪ੍ਰਭਾਵਿਤ ਹੋਟਸਪੋਟ ਦੀ ਕੀਤੀ ਗਈ ਸਰਚ

0
31
+1

Moga News: ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ADGP, Internal Security ਸ਼ਿਵ ਕੁਮਾਰ ਵਰਮਾ ਅਤੇ SSP ਅਜੈ ਗਾਂਧੀ ਦੀ ਅਗਵਾਈ ਵਿੱਚ ਸਵੇਰ 10:00 ਵਜੇ ਤੋ 02:00 ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।

ਇਹ ਵੀ ਪੜ੍ਹੋ  ਪਾਦਰੀ ਬਲਜਿੰਦਰ ਦੀ ਕੁੱਟਮਾਰ ਦਾ ਸ਼ਿਕਾਰ ਔਰਤ ਨੇ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਟੀਮਾਂ ਬਣਾ ਕੇ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲ੍ਹਾਂ ਵਿੱਚ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ।ਇਸ ਚੈਕਿੰਗ ਦੌਰਾਨ 07 ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕਰਕੇ ਇਕ ਸਫਿਵਟ ਕਾਰ ਅਤੇ 02 ਮੋਟਰ ਸਾਈਕਲ ਕਬਜੇ ਵਿਚ ਲਏ ਗਏ ਹਨ। ਰਾਊਡ ਅੱਪ ਕੀਤੇ ਵਿਅਕਤੀਆਂ ਪਾਸੋ ਡੂੰਘਾਈ ਨਾਲ ਪੁੱਛਗਿੱਛ ਅਤੇ ਤਸਦੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਲੁਟੇਰਿਆ ਨੇ ਲੁੱਟ ਤੋਂ ਬਾਅਦ ਔਰਤ ਨੂੰ ਦਿੱਤਾ ਨਹਿਰ ਵਿੱਚ ਧੱਕਾ, ਗੋਤਾਖੋਰਾਂ ਵੱਲੋਂ ਭਾਲ ਜਾਰੀ

ਜਿਸ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ADGP ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here