Moga News:ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਅਜੈ ਗਾਂਧੀ, ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਰਵਿੰਦਰ ਸਿੰਘ, DSP ਸਿਟੀ ਮੋਗਾ ਦੀ ਅਗਵਾਈ ਵਿੱਚ ਇੱਕ ਸਰਗਰਮ ਕਦਮ ਵਜੋਂ ਸਬ-ਜੇਲ੍ਹ ਮੋਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ 10 ਐਨ.ਜੀ.ਓ. ਸਮੇਤ 30 ਈ.ਪੀ.ਓ ਕੁੱਲ 40 ਪੁਲਿਸ ਮੁਲਾਜਮਾ ਦੀਆ ਅੱਲਗ-ਅਲੱਗ ਟੀਮਾਂ ਬਣਾ ਕੇ ਸਪੈਸ਼ਲ ਚੈਕਿੰਗ ਕੀਤੀ ਗਈ।ਇਸ ਨਿਰੀਖਣ ਦਾ ਮੁੱਖ ਉਦੇਸ਼ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੂਰੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ।
ਇਹ ਵੀ ਪੜ੍ਹੋ ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਸਾਬਕਾ ਜਥੇਦਾਰ ਨੇ ਚੁੱਕੇ ਸਵਾਲ, ਕਿਹਾ ਮਰਿਆਦਾ ਦੀ ਹੋਈ ਘੋਰ ਉਲੰਘਣਾ
ਇਹ ਚੈਕਿੰਗ ਜੇਲ੍ਹ ਸੁਪਰਟੈਂਡਟ ਦੀ ਹਾਜਰੀ ਵਿੱਚ ਕੀਤੀ ਗਈ। ਇਸ ਤੋਂ ਇਲਾਵਾ, ਜਿਲ੍ਹਾ ਮੋਗਾ ਦੀ ਐਂਟੀ-ਸੈਬੋਟੇਜ ਟੀਮ ਵੱਲੋ ਨਸ਼ਿਆਂ ਅਤੇ ਹੋਰ ਅਣ-ਅਧਿਕਾਰਤ ਤੱਤਾਂ ਸਮੇਤ ਕਿਸੇ ਵੀ ਪਾਬੰਦੀਸ਼ੁਦਾ ਵਸਤੂ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਲਈ ਜੇਲ੍ਹ ਦੇ ਅਹਾਤੇ ਦੀ ਵਿਆਪਕ ਛਾਪੇਮਾਰੀ ਕੀਤੀ ਗਈ।ਮੋਗਾ ਪੁਲਿਸ ਵੱਲੋ ਸਪੱਸ਼ਟ ਸੰਦੇਸ਼ ਦਿੱਤਾ ਗਿਆ, ਕਿ ਉਹ ਸਾਰੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਹਰ ਕੋਈ ਸ਼ਾਂਤੀ ਅਤੇ ਸਦਭਾਵਨਾ ਨਾਲ ਆਪਣੇ ਜੀਵਨ ਦਾ ਆਨੰਦ ਮਾਣ ਸਕੇ। ਮੋਗਾ ਪੁਲਿਸ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਕਦਮ ਚੁੱਕਦੀ ਰਹੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੋਗਾ ਪੁਲਿਸ ਵੱਲੋ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਸਬ-ਜੇਲ੍ਹ ਮੋਗਾ ਦੀ ਅਚਨਚੇਤ ਚੈਕਿੰਗ"