Moga News:ਅੱਜ ਮੋਗਾ ਪੁਲਿਸ ਵੱਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਕਾਇਮ ਰੱਖਣ ਲਈ ਸਬ-ਜੇਲ੍ਹ ਮੋਗਾ ਵਿੱਚ ਅਚਾਨਕ ਚੈਕਿੰਗ ਕੀਤੀ ਗਈ। ਇਹ ਕਾਰਵਾਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਗੁਰਪ੍ਰੀਤ ਸਿੰਘ,DSP ਸਿਟੀ ਦੀ ਅਗਵਾਈ ਵਿੱਚ ਕੀਤੀ ਗਈ। ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਕੇ ਚੈਕਿੰਗ ਕੀਤੀ ਗਈ।ਉਦੇਸ਼ ਸੀ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣਾ।
ਇਹ ਵੀ ਪੜ੍ਹੋ Attack on CM Rekha Gupta; Delhi ਦੀ CM ‘ਤੇ ਹਮਲਾ ਕਰਨ ਵਾਲਾ ਸਖ਼ਸ ਕਾਬੂ; ਹੋਈ ਪਹਿਚਾਣ, ਜਾਣੋ ਕਿੱਥੋ ਆਇਆ ਸੀ !
ਚੈਕਿੰਗ ਜੇਲ੍ਹ ਸੁਪਰਿੰਟੈਂਡੈਂਟ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਤੋਂ ਇਲਾਵਾ, ਐਂਟੀ-ਸੈਬੋਟਾਜ਼ ਟੀਮ ਮੋਗਾ ਵੱਲੋਂ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਤਾ ਲਗਾਉਣ ਅਤੇ ਜ਼ਬਤ ਕਰਨ ਲਈ ਵਿਸ਼ੇਸ਼ ਛਾਪੇਮਾਰੀ ਵੀ ਕੀਤੀ ਗਈ।ਮੋਗਾ ਪੁਲਿਸ ਨੇ ਸਪਸ਼ਟ ਸੁਨੇਹਾ ਦਿੱਤਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





