Friday, April 17, 2026
spot_img
spot_img

ਮੋਗਾ ਪੁਲਿਸ ਨੇ ਕਰਵਾਇਆ ਸੰਪਰਕ ਪ੍ਰੋਗਰਾਮ, ਏਡੀਜੀਪੀ ਸਿਵ ਕੁਮਾਰ ਵਰਮਾ ਨੇ ਕੀਤੀ ਸ਼ਿਰਕਤ

Date:

spot_img

Moga News: ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਿੱਥੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਹੀ ਮੰਤਵ ਦੇ ਤਹਿਤ ਅੱਜ ਮੋਗਾ ਪੁਲਿਸ ਵੱਲੋਂ ਸਥਾਨਿਕ ਸ਼ਹਿਰ ਦੇ ਇੱਕ ਰੀਜੋਰਟ ਵਿੱਚ ‘ਸੰਪਰਕ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਧੀਕ ਡੀਜੀਪੀ ਸ਼ਿਵ ਕੁਮਾਰ ਵਰਮਾ ਅਤੇ ਫ਼ਰੀਦਕੋਟ ਰੇਂਜ ਦੇ ਡੀਆਈਜੀ ਅਸ਼ਵਨੀਕਪੂਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਇਸ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਵੱਖ-ਵੱਖ ਐਨ.ਜੀ.ਓਜ਼ ਦੇ ਮੈਂਬਰਾਂ ਅਤੇ ਵੱਖ-ਵੱਖ ਮੋਹਤਬਾਰ ਵਿਅਕਤੀਆਂ ਨੇ ਹਿੱਸਾ ਲਿਆ।ਇਸ ਮੌਕੇ ਐਸ.ਐਸ.ਪੀ. ਅਜੈ ਗਾਂਧੀ ਨੇ ਸਮੂਹ ਹਾਜਰੀਨ ਦਾ ਧੰਨਵਾਦ ਕਰਦੇ ਹੋਏ ਨਸ਼ੇ ਦੀ ਬੁਰੀ ਕੁਰੀਤੀ ਨੂੰ ਖਤਮ ਕਰਨ ਲਈ ਪਬਲਿਕ ਦੇ ਸਹਿਯੋਗ ਦੀ ਮੰਗ ਕੀਤੀ।ਇਸ ਦੌਰਾਨ ਆਮ ਪਬਲਿਕ ਤੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਸੁਝਾਅ ਮੰਗੇ ਗਏ।ਹਾਜਰ ਪਬਲਿਕ ਵੱਲੋਂ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸ਼ਲਾਘਾ ਕੀਤੀ ਉਥੇ ਹੀ ਮੋਗਾ ਪੁਲਿਸ ਨੂੰ ਨਸ਼ੇ ਦੇ ਖਾਤਮੇ ਲਈ ਹਰ ਤਰ੍ਹਾਂ ਦੇ ਸਹਿਯੋਗ ਲਈ ਵਾਅਦਾ ਵੀ ਕੀਤਾ।

ਇਹ ਵੀ ਪੜ੍ਹੋ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡੀਜੀਪੀ ਸ਼ਿਵ ਕੁਮਾਰ ਵਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਬਲਿਕ ਅਤੇ ਪੁਲਿਸ ਦੇ ਆਪਸੀ ਰਿਸ਼ਤੇ ਨੂੰ ਮਜਬੂਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਵੱਚਨਬੱਧ ਹੈ ਅਤੇ ਆਮ ਪਬਲਿਕ ਵੀ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...