Moga News: ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ SSP ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੋਗਾ ਪੁਲਿਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਨੇ 60 ਕਿੱਲੋ ਭੁੱਕੀ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 17.07.2026 ਨੂੰ ਐੱਸ.ਐੱਚ.ਓ. ਥਾਣਾ ਫਤਿਹਗੜ੍ਹ ਪੰਜਤੂਰ ਭਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਚੌਰਸਤਾ ਜੋਗੇਵਾਲਾ ਰੋਡ, ਫਤਿਹਗੜ੍ਹ ਪੰਜਤੂਰ ਵਿਖੇ ਮੌਜੂਦ ਸਨ। ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਵੱਲੋਂ ਇਤਲਾਹ ਪ੍ਰਾਪਤ ਹੋਈ ਕਿ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੋਗਿੰਦਰ ਸਿੰਘ ਵਾਸੀ ਬੋਘੇਵਾਲਾ ਆਪਣੀ ਮਾਰੂਤੀ SX4 ਕਾਰ ਨੰਬਰ PB-05-AS-0699 ਵਿੱਚ ਡੋਡੇ ਚੂਰਾ ਪੋਸਤ ਦੀ ਖੇਪ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ; ਚੰਡੀਗੜ੍ਹ ਤੇ ਮੋਹਾਲੀ ਵਿਚ ਮੀਂਹ ਪੈਣਾ ਸ਼ੁਰੂ
ਉਕਤ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ‘ਤੇ ਰੇਡ ਕੀਤੀ ਗਈ। ਮੌਕੇ ਤੋਂ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਨੂੰ ਕਾਬੂ ਕਰਕੇ ਉਸਦੀ ਕਾਰ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਇਸ ਤੋਂ ਇਲਾਵਾ ਉਕਤ ਮਾਰੂਤੀ SX4 ਕਾਰ ਨੂੰ ਵੀ ਕਬਜ਼ਾ ਪੁਲਿਸ ਵਿੱਚ ਲੈ ਲਿਆ ਗਿਆ।ਇਸ ਸਬੰਧੀ ਮੁਕੱਦਮਾ ਨੰਬਰ 58 ਮਿਤੀt 17.07.2026 ਅਧੀਨ ਧਾਰਾ 15, 61, 85 NDPS Act ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਦਰਜ ਕੀਤਾ ਗਿਆ।ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਦਿਆਂ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





