Moga News: IG ਫਰੀਦਕੋਟ ਰੇਂਜ ਸ੍ਰੀਮਤੀ ਨੀਲੰਬਰੀ ਜਗਦਲੇ ਵਿਜੇ, ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਅਤੇ ਅਜੈਰਾਜ ਸਿੰਘ, SP(D), ਦੀ ਨਿਗਰਾਨੀ ਹੇਠ ਮੋਗਾ ਪੁਲਿਸ ਵੱਲੋਂ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਤਕਨੀਕੀ ਤਰੀਕੇ ਨਾਲ ਟ੍ਰੇਸ ਕਰਕੇ ਅਸਲ ਮਾਲਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਮਿਤੀ 01.06.2026 ਤੋਂ ਹੁਣ ਤੱਕ ਮੋਗਾ ਪੁਲਿਸ ਵੱਲੋਂ ਕੁੱਲ 300 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਅਨੁਮਾਨਿਤ ਕੀਮਤ ਕਰੀਬ 01 ਕਰੋੜ ਰੁਪਏ ਹੈ। ਮੋਗਾ ਪੁਲਿਸ ਵੱਲੋਂ ਇਹ ਮੋਬਾਈਲ ਫੋਨ ਤਕਨੀਕੀ ਸਾਧਨਾਂ ਦੀ ਮਦਦ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਪੰਜਾਬ ਤੋਂ ਬਾਹਰੋਂ ਟ੍ਰੇਸ ਕਰਕੇ ਬਰਾਮਦ ਕੀਤੇ ਗਏ ਹਨ।ਸ੍ਰੀ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਆਮ ਜਨਤਾ ਵੱਲੋਂ ਆਪਣੇ ਗੁੰਮ ਹੋਏ ਮੋਬਾਈਲ ਫੋਨਾਂ ਸਬੰਧੀ **CEIR Portal ‘ਤੇ ਆਨਲਾਈਨ ਦਰਖਾਸਤਾਂ ਦਰਜ ਕਰਵਾਈਆਂ ਗਈਆਂ ਸਨ।
ਇਹ ਵੀ ਪੜ੍ਹੋ 👉ਸ੍ਰੀ ਗੌਰਵ ਯਾਦਵ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਅਹੁਦਾ ਸੰਭਾਲਿਆ
ਇਨ੍ਹਾਂ ਦਰਖਾਸਤਾਂ ‘ਤੇ ਤਕਨੀਕੀ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋਂ ਮੋਬਾਈਲ ਫੋਨਾਂ ਦੀ ਟ੍ਰੇਸਿੰਗ ਕਰਕੇ ਇਨ੍ਹਾਂ ਨੂੰ ਬਰਾਮਦ ਕੀਤਾ ਗਿਆ। ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੇ ਅਸਲ ਮਾਲਕਾਂ ਦੀ ਤਸਦੀਕ ਕਰਨ ਉਪਰੰਤ ਵਾਪਸ ਕੀਤੇ ਜਾ ਰਹੇ ਹਨ। ਮੋਬਾਈਲ ਫੋਨ ਵਾਪਸ ਮਿਲਣ ਤੇ ਲੋਕਾਂ ਵੱਲੋਂ ਮੋਗਾ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੁਲਿਸ ਦਾ ਧੰਨਵਾਦ ਕੀਤਾ ਗਿਆ।ਮੋਗਾ ਪੁਲਿਸ ਵੱਲੋਂ ਗੁੰਮ ਹੋਏ ਮੋਬਾਈਲ ਫੋਨਾਂ ਦੀ ਤਕਨੀਕੀ ਤਰੀਕੇ ਨਾਲ ਟ੍ਰੇਸਿੰਗ ਅਤੇ ਬਰਾਮਦਗੀ ਦੀ ਕਾਰਵਾਈ ਅੱਗੇ ਵੀ ਜਾਰੀ ਰੱਖੀ ਜਾਵੇਗੀ, ਤਾਂ ਜੋ ਲੋਕਾਂ ਦੀ ਗੁੰਮ ਹੋਈ ਸੰਪਤੀ ਨੂੰ ਜਲਦ ਤੋਂ ਜਲਦ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ। ਮੋਗਾ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਤੁਰੰਤ ਆਪਣੀ ਸ਼ਿਕਾਇਤ CEIR Portal ‘ਤੇ ਦਰਜ ਕਰਵਾਈ ਜਾਵੇ।
ਇਹ ਵੀ ਪੜ੍ਹੋ 👉ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…
ਇਸ ਦੇ ਨਾਲ ਹੀ ਮੋਬਾਈਲ ਫੋਨ ਖਰੀਦਣ ਸਮੇਂ ਉਸ ਦੀ ਮਾਲਕੀ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਕਿਸੇ ਅਣਜਾਣ ਜਾਂ ਸ਼ੱਕੀ ਵਿਅਕਤੀ ਪਾਸੋਂ ਬਿਨਾਂ ਦਸਤਾਵੇਜ਼ਾਂ ਦੇ ਮੋਬਾਈਲ ਫੋਨ ਨਾ ਖਰੀਦਿਆ ਜਾਵੇ।ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਲਾਵਾਰਿਸ ਜਾਂ ਮਿਲਿਆ ਹੋਇਆ ਮੋਬਾਈਲ ਫੋਨ ਮਿਲਦਾ ਹੈ ਤਾਂ ਉਸ ਨੂੰ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਇਆ ਜਾਵੇ, ਤਾਂ ਜੋ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਮੌਜੂਦ ਜ਼ਰੂਰੀ ਡਾਟਾ ਦੀ ਸੁਰੱਖਿਆ ਲਈ Secuirty Lock ਦੀ ਵਰਤੋਂ ਕਰਨ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ OTP ਸਾਂਝਾ ਨਾ ਕਰਨ ਦੀ ਅਪੀਲ ਕੀਤੀ ਗਈ।ਮੋਗਾ ਪੁਲਿਸ ਵੱਲੋਂ ਆਮ ਜਨਤਾ ਨੂੰ *CEIR Portal* ਦੀ ਵਰਤੋਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਵੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਵਿੱਚ ਸਹਾਇਤਾ ਮਿਲ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



