SAS Nagar News: ਮੋਹਾਲੀ ਪੁਲਿਸ ਵੱਲੋਂ ਵੱਖ-ਵੱਖ ਜੁਰਮਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਕਾਬੂ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਵੱਡੇ ਪੱਧਰ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ 14 ਸਾਲ ਅਤੇ ਤਿੰਨ ਸਾਲ ਤੋਂ ਭਗੌੜੇ ਚੱਲੇ ਆ ਰਹੇ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਵਧੇਰੇ ਜਾਣਕਾਰੀ ਦਿੰਦਿਆਂ, ਸੌਰਵ ਜਿੰਦਲ ਐਸ ਪੀ (ਜਾਂਚ) ਨੇ ਦੱਸਿਆ ਕਿ ਇਨ੍ਹਾਂ ਕਾਬੂ ਕੀਤੇ ਗਏ ਦੋਸ਼ੀਆਂ ਵਿੱਚ ਡੈਨੀਅਲ ਉਰਫ ਡੈਨੀ ਪੁੱਤਰ ਤਾਰਾ ਚੰਦ ਵਾਸੀ ਪਿੰਡ ਬੱਬੀਆ ਵਾਲ, ਥਾਣਾ ਸਦਰ ਜਲੰਧਰ, ਮੁੱਕਦਮਾ ਨੰਬਰ 66 ਮਿਤੀ 01.05.2008 ਅ/ਧ 279, 337, 338 ਆਈ.ਪੀ.ਸੀ ਥਾਣਾ ਫੇਸ-8 ਮੋਹਾਲੀ ਵਿੱਚ ਲੋੜੀਂਦਾ ਸੀ, ਜੋ 14 ਸਾਲ ਤੋਂ ਭਗੌੜਾ ਚੱਲਿਆ ਆ ਰਿਹਾ ਸੀ।
ਇਹ ਵੀ ਪੜ੍ਹੋ ਬਿਕਰਮ ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ; ਕਰੀਬੀ ਗ੍ਰਿਫਤਾਰ
ਇਸੇ ਤਰ੍ਹਾਂ ਦੂਸਰਾ ਦੋਸ਼ੀ ਭਗਵੰਤ ਸਿੰਘ ਉਰਫ ਕਾਲਾ ਵਾਸੀ ਪਿੰਡ ਕਾਲਸਾ, ਥਾਣਾ ਸਦਰ ਰਾਏਕੋਟ, ਜ਼ਿਲ੍ਹਾ ਲੁਧਿਆਣਾ, ਜੋ ਕਿ ਮੁਕਦਮਾ ਨੰਬਰ 49, ਮਿਤੀ 03.03.2021, ਅਧੀਨ ਧਾਰਾ 237, 337, 427 ਆਈ ਪੀ ਸੀ, 61-01-14 ਆਬਕਾਰੀ ਐਕਟ, ਥਾਣਾ ਮਟੌਰ ਮੋਹਾਲੀ ਵਿੱਚ (43 ਪੇਟੀਆਂ) 3,87,000 ਮਿਲੀ ਲੀਟਰ ਸ਼ਰਾਬ ਵਿੱਚ ਲੋੜੀਂਦਾ ਸੀ, ਪਿਛਲੇ 03 ਸਾਲ ਤੋਂ ਭਗੌੜਾ ਚੱਲਿਆ ਆ ਰਿਹਾ ਸੀ।ਉਨ੍ਹਾਂ ਨੇ ਦੱਸਿਆ ਕਿਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆ ਵਿਰੁੱਧ ਚਲਾਈ ਮੁਹਿੰਮ ਤਹਿਤ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫਤਾਰ ਕਰਨ ਲਈ ਪੀ.ਓ. ਸਟਾਫ਼ ਬਣਾ ਕੇ ਭਗੌੜਿਆਂ ਨੂੰ ਫੜਨ ਦਾ ਵਿਸ਼ੇਸ਼ ਕਾਰਜ ਦਿੱਤਾ ਗਿਆ।
ਇਹ ਵੀ ਪੜ੍ਹੋ Ludhiana ‘ਚ VIP ਵਿਆਹ ਸਮਾਗਮ ਦੌਰਾਨ ਚੱਲੀਆਂ ਗੋ+ਲੀਆਂ, ਦੋ ਜਣਿਆਂ ਦੀ ਹੋਈ ਮੌਤ ਤੇ ਕਈ ਜ਼ਖਮੀ
ਉਨ੍ਹਾਂ ਅੱਗੇ ਦੱਸਿਆ ਕਿ ਉਪ ਕਪਤਾਨ ਪੁਲਿਸ (ਸਪੈਸ਼ਲ ਕਰਾਈਮ), ਨਵੀਨਪਾਲ ਸਿੰਘ ਲਹਿਲ ਨੂੰ ਇਸ ਮੁਹਿੰਮ ਦੀ ਨਿਗਰਾਨੀ ਸੌਂਪੀ ਗਈ ਹੈ।ਐਸ ਪੀ (ਜਾਂਚ) ਅਨੁਸਾਰ ਭਵਿੱਖ ਵਿੱਚ ਵੀ ਇਨ੍ਹਾਂ ਭਗੌੜੇ ਅਪਰਾਧੀਆਂ ਨੂੰ ਫੜਨ ਦੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਤਾਂ ਜੋ ਕਾਨੂੰਨ ਤੋਂ ਭੱਜਣ ਵਾਲੇ ਇਨ੍ਹਾਂ ਅਪਰਾਧੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













