spot_img

ਮੋਹਾਲ਼ੀ ਪੁਲਿਸ ਵੱਲੋਂ .32 ਬੋਰ ਦੇ ਪਿਸਤੌਲ ਸਮੇਤ 2 ਮੁਲਜਮ ਗ੍ਰਿਫਤਾਰ

Date:

spot_img

SAS Nagar News: ਜ਼ਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਦੇ ਇੰਚਾਰਜ਼ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਇੱਕ .32 ਬੋਰ ਪਿਸਤੌਲ ਅਤੇ 2 ਜਿੰਦਾਂ ਰੌਂਦ ਸਮੇਤ 2 ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੌਰਵ ਜਿੰਦਲ ਨੇ ਦੱਸਿਆ ਕਿ ਮਿਤੀ 23-12-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਨੇੜੇ ਕ੍ਰਿਸ਼ਚਨ ਸਕੂਲ, ਖਰੜ੍ਹ ਮੌਜੂਦ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੀ ਬਿਨਾਂ ਤੇ ਕਾਰ ਨੰ: CH04-E-5425 ਮਾਰਕਾ ਸਕੌਡਾ ਰੰਗ ਕਾਲ਼ਾ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ, ਨੂੰ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਤੌਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਹੋਏ।

ਇਹ ਵੀ ਪੜ੍ਹੋ Bathinda Police ਵੱਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ, 9 ਮੋਟਰਸਾਈਕਲ ਕੀਤੇ ਬਰਾਮਦ

ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 444 ਮਿਤੀ 23-12-2025 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।ਮੁਲਜਮਾਂ ਦੀ ਪਹਿਚਾਣ ਜਗਤਾਰ ਸਿੰਘ ਉਰਫ ਜੱਗੀ ਵਾਸੀ ਪਿੰਡ ਰਜਿੰਦਰਗੜ੍ਹ ਥਾਣਾ ਬਡਾਲ਼ੀ ਆਲਾ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਦੰਸ਼ਵੀਰ ਸਿੰਘ ਵਾਸੀ ਪਿੰਡ ਕਲੌੜ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਪੁਲਿਸ ਰਿਮਾਂਡ ਅਧੀਨ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਅਸਲਾ/ਗੋਲੀ-ਸਿੱਕਾ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਏ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...