👉05 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ
Mohali News: Mohali Police (ਮੋਹਾਲੀ ਪੁਲਿਸ) ਵੱਲੋਂ ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋ ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸ਼੍ਰੀ ਅਕਾਸ਼ਦੀਪ ਸਿੰਘ, ਪੀ.ਪੀ.ਐਸ ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਰਾਜਨਪਰਮਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸ: ਪਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਸਟਾਫ ਖਰੜ ਦੀ ਟੀਮ ਵੱਲੋਂ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਡਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਗਿਰੋਹ ਦੇ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 05 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਮਿਤੀ 07-11-2026 ਨੂੰ ਖਰੜ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸੀ.ਆਈ.ਏ ਸਟਾਫ ਦੀ ਟੀਮ ਨੂੰ ਇਤਲਾਹ ਮਿਲੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ, ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ।
ਇਹ ਵੀ ਪੜ੍ਹੋ 👉Amritsar ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ
ਜੋ ਉਕਤ ਚਾਰੋ ਵਿਅਕਤੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੋਹਾਲੀ ਦੇ ਵੱਖ-ਵੱਖ ਇਲਾਕਿਆ ਵਿੱਚ ਨਸ਼ੇ ਅਤੇ ਹਥਿਆਰਾ ਦੀ ਸਪਲਾਈ ਕਰਦੇ ਹਨ। ਉਕਤ ਇਤਲਾਹ ਦੇ ਆਧਾਰ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਾਰਾਂ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 05 ਨਾਜਾਇਜ਼ ਪਿਸਟਲ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਸਬੰਧੀ ਮੁਕੱਦਮਾ ਨੰ. 388 ਮਿਤੀ 07-11-2026 ਅ/ਧ 21-61-85 ਐਨ.ਡੀ.ਪੀ.ਐਸ.ਐਕਟ ਅਤੇ ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਕੀਤਾ ਗਿਆ।ਮੁੱਢਲੀ ਜਾਂਚ ਦੋਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਦੇ ਪਾਕਿਸਤਾਨ ਅਧਾਰਿਤ ਪੀ.ਆਈ.ਓਜ (Pakistan Based PIOs) ਦੇ ਸੰਪਰਕ ਵਿੱਚ ਸਨ। ਇਹ ਦੋਸ਼ੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਧ ਮੁਨਾਫਾ ਕਮਾਉਣ ਦੇ ਮਕਸਦ ਨਾਲ ਮੋਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ, ਜੋ ਦੋਸ਼ੀਆਨ ਉਕਤਾਨ ਦਾ 04 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













