👉ਹਥਿਆਰ ਦੇ ਸਰੋਤ ਅਤੇ ਖਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਜਾਰੀ
SAS Nagar News:ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਹ ਕਾਰਵਾਈ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਵੱਲੋਂ ਕੀਤੀ ਗਈ।ਪੁਲਿਸ ਅਨੁਸਾਰ, ਮਿਤੀ 20 ਨਵੰਬਰ 2026 ਨੂੰ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੋਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ.ਐੱਸ.ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੋਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ 👉ਥਾਣੇਦਾਰ ਇਕਬਾਲ ਸਿੰਘ ਕ*ਤ*ਲ ਕੇਸ; ਪੰਜਾਬ ਪੁਲਿਸ ਨੇ ਦੂਜਾ ਸ਼ੂਟਰ ਵੀ ਹਿਰਾਸਤ ਵਿਚ ਲਿਆ
ਇਸ ਸੂਚਨਾ ਦੇ ਆਧਾਰ ‘ਤੇ ਥਾਣਾ ਸੋਹਾਣਾ ਵਿਖੇ ਮੁਕੱਦਮਾ ਨੰਬਰ 372, ਮਿਤੀ 20-11-2026, ਧਾਰਾ 25-54-59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ। ਇਸ ਉਪਰੰਤ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ।ਮੁਲਜ਼ਮ ਦੀ ਪਛਾਣ: ਹਰਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਚਨੌਲੀ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ, ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲਿਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













