Mohali Police ਵੱਲੋਂ ਜ਼ਿਲ੍ਹਾ ਪੱਧਰ ‘ਤੇ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਦੀ ਸ਼ੁਰੂਆਤ; 31 ਨਾਕੇ ਲਗਾਏ, ਰਾਤ ਭਰ ਫਲੈਗ ਮਾਰਚ

Date:

spot_img

SAS Nagar News: Mohali Police ਵੱਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਕ ਗਤੀਵਿਧੀਆਂ ‘ਤੇ ਅੰਕੁਸ਼ ਲਗਾਉਣ ਦੇ ਉਦੇਸ਼ ਨਾਲ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਚਲਾਇਆ ਗਿਆ। ਇਸ ਆਪਰੇਸ਼ਨ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਪੁਲਿਸ ਸਬ-ਡਿਵੀਜ਼ਨਾਂ, ਭੀੜ ਭੜੱਕੇ ਵਾਲੀਆਂ ਮਾਰਕੀਟਾਂ ਅਤੇ ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕੀਤਾ ਗਿਆ।ਆਪਰੇਸ਼ਨ ਦੌਰਾਨ ਗਜ਼ਿਟਡ ਅਫ਼ਸਰਾਂ (ਡੀ ਐਸ ਪੀ ਤੋਂ ਲੈ ਕੇ ਐਸ ਐਸ ਪੀ ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓ.) ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਰਾਤ ਭਰ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ 31 ਨਾਕੇ ਲਗਾਏ ਗਏ, ਜਦਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸ਼ੱਕੀ ਤੱਤਾਂ ‘ਤੇ ਕਰੜੀ ਨਜ਼ਰ ਰੱਖਣ ਲਈ ਰਾਤ ਭਰ ਫਲੈਗ ਮਾਰਚ ਵੀ ਕੀਤੇ ਗਏ।SSP ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਜ਼ਿਲ੍ਹਾ ਪੁਲਿਸ ਦੀ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਲਗਾਤਾਰ ਸਰਗਰਮ ਰਣਨੀਤੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ SSP Moga ਨੇ ਕੀਤੀ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ, ਦਿੱਤੀਆਂ ਇਹ ਹਿਦਾਇਤਾਂ

ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਸ਼ੱਕੀ ਗਤੀਵਿਧੀਆਂ ਦੀ ਜਾਂਚ, ਰਾਤ ਸਮੇਂ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਰੱਖਣਾ ਹੈ।ਐੱਸ.ਐੱਸ.ਪੀ. ਨੇ ਹੋਰ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ, ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਜਾ ਸਕੇ ਕਿ ਮੋਹਾਲੀ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾਂ ਸਚੇਤ ਅਤੇ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ...

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...