👉ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਪੁਲਿਸ ਨੇ ਮਾਮਲਾ ਸੁਲਝਾਇਆ
SAS Nagar News:ਮੋਹਾਲੀ ਪੁਲਿਸ ਨੇ ਲਾਲੜੂ ਥਾਣਾ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਦਿਹਾਤੀ) ਐੱਸ.ਏ.ਐੱਸ. ਨਗਰ, ਜਸਪਿੰਦਰ ਸਿੰਘ ਗਿੱਲ, ਨੇ ਦੱਸਿਆ ਕਿ 15 ਨਵੰਬਰ 2026 ਨੂੰ ਗੁਰਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਬੱਲੋਪੁਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਦੋ ਸਾਲਾ ਪੁੱਤਰ ਗੁਰਸਾਂਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਿਆਂ ਲਾਪਤਾ ਹੋ ਗਿਆ ਸੀ। ਬੱਚੇ ਦੀ ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿੱਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।ਇਸ ਘਟਨਾ ਸਬੰਧੀ ਥਾਣਾ ਲਾਲੜੂ ਵਿਖੇ ਮੁਕੱਦਮਾ ਨੰਬਰ 243, ਮਿਤੀ 15 ਨਵੰਬਰ 2026, ਧਾਰਾ 140(1), 103(1) ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਵੱਡਾ ਵਾਪਰਿਆ ਵੱਡਾ ਹਾਦਸਾ; ਪੁਲ ਟੁੱਟਣ ਕਾਰਨ ਭਾਖੜਾ ਨਹਿਰ ‘ਚ ਡਿੱਗੇ ਦੋ ਟਰਾਲੇ
ਮਾਮਲੇ ਦੀ ਜਾਂਚ ਅਤੇ ਮੁਲਜ਼ਮ ਦੀ ਪਛਾਣ ਲਈ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀਆਂ ਹਦਾਇਤਾਂ ਤੇ ਸ੍ਰੀ ਜਸਪਿੰਦਰ ਸਿੰਘ ਗਿੱਲ, ਕਪਤਾਨ ਪੁਲਿਸ (ਦਿਹਾਤੀ) ਅਤੇ ਸ੍ਰੀ ਵਰਿੰਦਰ ਸਿੰਘ ਖੋਸਾ, ਉਪ ਕਪਤਾਨ ਪੁਲਿਸ (ਸਥਾਨਕ) ਦੀ ਨਿਗਰਾਨੀ ਹੇਠ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਇੰਚਾਰਜ ਸੀ.ਆਈ.ਏ. ਸਟਾਫ਼, ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸਪੈਸ਼ਲ ਸੈੱਲ ਮੋਹਾਲੀ ਅਤੇ ਇੰਸਪੈਕਟਰ ਆਕਾਸ਼ ਸ਼ਰਮਾ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ।ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਪੜਤਾਲੇ ਜਾਣ ਤੋਂ ਇਲਾਵਾ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ।
ਇਹ ਵੀ ਪੜ੍ਹੋ 👉CM Bhagwant Singh Mann ਜਾਣਗੇ ਪਾਕਿਸਤਾਨ; ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਇਨ੍ਹਾਂ ਯਤਨਾਂ ਸਦਕਾ ਪੁਲਿਸ ਨੇ 19 ਨਵੰਬਰ 2026 ਨੂੰ ਸੋਨਿਕਾ ਪਤਨੀ ਰੇਸ਼ਮ ਵਾਸੀ ਪਿੰਡ ਬੱਲੋਪੁਰ, ਥਾਣਾ ਲਾਲੜੂ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿੱਚ ਲਾਸ਼ ਘਰ ਦੀ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ।ਵਾਰਦਾਤ ਵਿੱਚ ਵਰਤੇ ਗਏ ਦੱਸੇ ਜਾ ਰਹੇ ਇੱਕ ਕੰਬਲ ਅਤੇ ਇੱਕ ਚਾਦਰ ਦੀ ਬਰਾਮਦਗੀ ਕੀਤੀ ਗਈ ਹੈ। ਪੁਲਿਸ ਮੁਤਾਬਕ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੁੱਸੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













