👉ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਸ਼ੁਭ ਇੱਛਾਵਾਂ ਦਿੱਤੀਆਂ
SAS Nagar News:ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਉੱਤਰੀ ਭਾਰਤ ਦਾ ਨੰਬਰ ਵਨ ਸ਼ਹਿਰ ਬਣੇਗਾ ਕਿਉਂਕਿ ਇੱਥੇ ਵੱਡੇ ਪੱਧਰ ‘ਤੇ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਇੰਡਸਟਰੀ ਏਰੀਏ ਨਾਲ ਸੰਬੰਧਿਤ ਸੜਕਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਹ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਵੱਲੋਂ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਉਨ੍ਹਾਂ ਦੱਸਿਆ ਕਿ ਇੰਡਸਟਰੀ ਏਰੀਏ ਦੀਆਂ ਸੜਕਾਂ ਨੂੰ ਆਪਸ ਵਿੱਚ ਜੋੜਨ ਤੋਂ ਬਾਅਦ ਏਅਰਪੋਰਟ ਰੋਡ ‘ਤੇ ਟਰੈਫਿਕ ਕੰਟਰੋਲ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ Mohali Police ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ
ਵਿਧਾਇਕ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ 10 ਚੌਂਕ ਬਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 10 ਤੋਂ 15 ਹੋਰ ਚੌਂਕ ਬਣਾਏ ਜਾਣਗੇ, ਜਿਸ ਨਾਲ ਸ਼ਹਿਰ ਹੋਰ ਖੁੱਲ੍ਹਾ ਅਤੇ ਸੁਧਰੇ ਹੋਏ ਰੂਪ ਵਿੱਚ ਨਜ਼ਰ ਆਵੇਗਾ ਅਤੇ ਟਰੈਫਿਕ ਸਮੱਸਿਆ ਵੀ ਕਾਫ਼ੀ ਹੱਦ ਤੱਕ ਘਟੇਗੀ।ਉਨ੍ਹਾਂ ਕਿਹਾ ਕਿ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ ਦੀ ਅਗਵਾਈ ਹੇਠ ਨਵੀਂ ਟੀਮ ਵਧਾਈ ਦੀ ਪਾਤਰ ਹੈ ਅਤੇ ਉਮੀਦ ਹੈ ਕਿ ਇਹ ਟੀਮ ਉਦਯੋਗਪਤੀਆਂ ਤੇ ਸਰਕਾਰ ਦਰਮਿਆਨ ਪੁੱਲ ਦਾ ਕੰਮ ਕਰੇਗੀ।ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਉਦਯੋਗਪਤੀਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਦਾ ਸਥਾਈ ਹੱਲ ਕਰ ਰਹੀ ਹੈ।
ਇਹ ਵੀ ਪੜ੍ਹੋ Punjab ਦੇ ਮੁੱਖ ਮੰਤਰੀ Bhagwant Mann ਨੂੰ ਫ਼ੋਰਟਿਸ ਹਸਪਤਾਲ ਵਿਚੋਂ ਮਿਲੀ ਛੁੱਟੀ
ਉਦਯੋਗ ਨਾਲ ਜੁੜੀਆਂ ਜ਼ਿਆਦਾਤਰ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਪ੍ਰਵਾਨਗੀਆਂ ਸਮੇਂ ਸਿਰ ਮਿਲ ਰਹੀਆਂ ਹਨ।ਇਸ ਮੌਕੇ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ ਤੋਂ ਇਲਾਵਾ ਸਾਬਕਾ ਪ੍ਰਧਾਨ ਬਲਜੀਤ ਸਿੰਘ, ਕੇ.ਐਸ. ਮਾਹਲ, ਬਲਵੀਰ ਸਿੰਘ, ਹਰਿੰਦਰਪਾਲ ਸਿੰਘ ਬਿੱਲਾ, ਗੁਰਪ੍ਰਤਾਪ ਸਿੰਘ, ਗੁਰਚੇਤ ਸਿੰਘ, ਗੁਰਮੁਖ ਸਿੰਘ ਭਾਟੀਆ, ਜਨਰਲ ਸਕੱਤਰ ਰਾਕੇਸ਼ ਬਿੱਜ, ਪ੍ਰੋ. ਸਲੂਜਾ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਸੁਖਚੈਨ ਸਿੰਘ, ਗੁਰਮੁਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਬੜਾ, ਬਿਕਰਮ ਸਿੰਘ ਅਤੇ ਰਾਜਿੰਦਰ ਪ੍ਰਸਾਦ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




